ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ‘ਚ ਦੁਪਹਿਰ 2 ਵਜੇ ਚੋਣ ਰੈਲੀ ਨੂੰ ਕਰਨਗੇ ਸੰਬੋਧਨ

TeamGlobalPunjab
2 Min Read

ਜਲੰਧਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ‘ਚ ਆਉਣਗੇ, ਇਸ ਦੌਰਾਨ ਉਹ ਦੁਪਹਿਰ 2 ਵਜੇ ਪੀਏਪੀ ‘ਚ ਹੋਣ ਵਾਲੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਲਈ ਭਾਜਪਾ ਆਗੂਆਂ ਵੱਲੋਂ ਹੀ ਨਹੀਂ ਸਗੋਂ ਪ੍ਰਸ਼ਾਸਨ ਵੱਲੋਂ ਵੀ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਆਮਦ ਕਾਰਨ ਜ਼ਿਲ੍ਹੇ ਦਾ ਰਸਤਾ ਮੋੜ ਦਿੱਤਾ ਗਿਆ ਹੈ।

ਪਿਛਲੀ ਵਾਰ ਪ੍ਰਧਾਨ ਮੰਤਰੀ ਮੋਦੀ ਸੁਰੱਖਿਆ ਕਾਰਨਾਂ ਕਰਕੇ ਸਰੀਰਕ ਰੈਲੀ ਨਹੀਂ ਕਰ ਸਕੇ ਸਨ। ਹੁਣ ਭਾਜਪਾ ਨੇ ਪੀਐਮ ਮੋਦੀ ਦੀਆਂ ਤਿੰਨ ਰੈਲੀਆਂ ਦੀ ਯੋਜਨਾ ਬਣਾਈ ਹੈ। ਇਨ੍ਹਾਂ ‘ਚੋਂ ਅੱਜ ਯਾਨੀ 14 ਫਰਵਰੀ ਨੂੰ ਮੋਦੀ ਜਲੰਧਰ ‘ਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 16 ਫਰਵਰੀ ਨੂੰ ਉਹ ਪਠਾਨਕੋਟ ਵਿਖੇ ਹੋਣਗੇ। 17 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਅਬੋਹਰ ਵਿੱਚ ਤੀਜੀ ਜਨ ਸਭਾ ਨੂੰ ਸੰਬੋਧਨ ਕਰਨਗੇ।

ਪੰਜਾਬ ‘ਚ ਕੁੱਲ 117 ਸੀਟਾਂ ਹਨ, ਜਿਨ੍ਹਾਂ ‘ਚੋਂ ਭਾਜਪਾ 65 ਸੀਟਾਂ ‘ਤੇ ਚੋਣ ਲੜ ਰਹੀ ਹੈ। ਜਦਕਿ ਉਨ੍ਹਾਂ ਦੀ ਭਾਈਵਾਲ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਸੀਟਾਂ ‘ਤੇ ਚੋਣ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ 15 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਤੋਂ ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਰਾਧਾ ਸੁਆਮੀ ਸਤਿਸੰਗ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ ਮੁਲਾਕਾਤ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment