ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਐਤਵਾਰ) 31 ਮਈ ਨੂੰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਤਾਲਾਬੰਦੀ ਦੌਰਾਨ ਤੀਸਰੀ ਵਾਰ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ। ਸੂਤਰਾਂ ਅਨੁਸਾਰ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਅਨਲਾਕ-1 ‘ਤੇ ਵੀ ਗੱਲ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਪਿਛਲੇ ਸੋਮਵਾਰ ਨੂੰ ਟਵੀਟ ਕਰਕੇ ਮਨ ਕੀ ਬਾਤ ਪ੍ਰੋਗਰਾਮ ਲਈ ਲੋਕਾਂ ਤੋਂ ਸੁਝਾਅ ਮੰਗੇ ਸਨ। ਇਸ ਵਿਚ ਉਨ੍ਹਾਂ ਲਿਖਿਆ ਸੀ ਕਿ ‘31 ਮਈ ਨੂੰ ਹੋਣ ਵਾਲੇ ‘ਮਨ ਕੀ ਬਾਤ’ ਪ੍ਰੋਗਰਾਮ ਲਈ ਮੈਂ ਤੁਹਾਡੇ ਸੁਝਾਵਾਂ ਦੀ ਉਡੀਕ ਕਰਾਂਗਾ। ਇਸਦੇ ਲਈ ਤੁਸੀਂ 1800-11-7800 ‘ਤੇ ਸੰਦੇਸ਼ ਰਿਕਾਰਡ ਕਰ ਭੇਜ ਸਕਦੇ ਹੋ। ਇਸ ਤੋਂ ਬਿਨਾਂ ਨਮੋ ਐਪ ਜਾਂ ਮਾਈਗੋਵ ‘ਤੇ ਵੀ ਆਪਣੇ ਸੰਦੇਸ਼ ਲਿਖ ਕੇ ਭੇਜ ਸਕਦੇ ਹੋ।’

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਸਵੇਰੇ 11 ਵਜੇ ਦੇਸ਼ ਵਾਸੀਆਂ ਨਾਲ ‘ਮਨ ਦੀ ਬਾਤ’ ਕਰਦੇ ਹਨ, ਜਿਸ ‘ਚ ਉਹ ਦੇਸ਼ ਦੇ ਕਈ ਮੁੱਦਿਆਂ ‘ਤੇ ਚਰਚਾ ਕਰਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦੇਸ਼ ‘ਚ ਤਾਲਾਬੰਦੀ ਨੂੰ 30 ਜੂਨ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਹੌਲੀ-ਹੌਲੀ ਤਾਲਾਬੰਦੀ ਤੋਂ ਅਨਲਾਕ ਵੱਲ ਵੱਧਣ ਦੀ ਤਿਆਰੀ ਕਰ ਰਹੀ ਹੈ।

Share this Article
Leave a comment