ਮੁੜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Global Team
2 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਪੰਜਾਬ ਦਾ ਦੌਰਾ ਕਰਨਗੇ। ਇਹ ਚਰਚਾ ਹੈ ਕਿ ਪ੍ਰਧਾਨ ਮੰਤਰੀ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਫੇਰੀ ਦੌਰਾਨ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਨੂੰ ਕਈ ਹੋਰ ਕਈ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦੇਣਗੇ। ਹਾਲਾਂਕਿ, ਦੌਰੇ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ, 1 ਫਰਵਰੀ ਨੂੰ, ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ।

ਆਪਣੀ ਪਿਛਲੀ ਫੇਰੀ ਦੌਰਾਨ ਪੀਐਮ ਮੋਦੀ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਗਿਆ ਸੀ। ਹੁਣ ਇੱਕ ਵਾਰ ਚੋਣਾਂ ਤੋਂ ਪਹਿਲਾਂ ਮੁੜ ਤੋਂ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸਿੱਧੇ ਤੌਰ ਤੇ ਵੇਖਿਆ ਜਾ ਰਿਹਾ ਹੈ ਕਿ ਚੋਣਾਂ ਨੂੰ ਲੈ ਭਾਜਪਾ ਦਾ ਵੱਡਾ ਪਲਾਨ ਤਿਆਰ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਫਰਵਰੀ ਵਿਚ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ’ਤੇ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਵੀ ਕੀਤਾ ਸੀ। ਇੱਥੋਂ ਸ੍ਰੀ ਮੋਦੀ ਡੇਰਾ ਸੱਚਖੰਡ ਬੱਲਾਂ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਪੰਜਾਬ ਨੂੰ ਕਈ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਦੀ ਸੌਗਾਤ ਵੀ ਦੇਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment