ਅੱਜ ਪੰਜਾਬ ਦੌਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੂਬਾ ਵਾਸੀਆਂ ਨੂੰ ਦੇਣਗੇ ਦੋ ਵੱਡੀਆਂ ਸੌਗਾਤਾਂ

Global Team
2 Min Read

ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦਾ ਦੌਰਾ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੁਪਹਿਰ 3:45 ਵਜੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਜਿਥੇ ਪੰਜਾਬ ਭਾਜਪਾ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਜਲੰਧਰ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨ ਲਈ ਆਦਮਪੁਰ ਹਵਾਈ ਅੱਡੇ ਜਾਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਡੇਰਾ ਸੱਚਖੰਡ ਬੱਲਾਂ ਜਾਣਗੇ। ਉਹ ਉੱਥੇ ਲਗਭਗ 40 ਮਿੰਟ ਰੁਕਣਗੇ, ਲੰਗਰ ਛਕਣਗੇ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕਰਨਗੇ।

ਪ੍ਰਧਾਨ ਮੰਤਰੀ ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣਗੇ। ਉਹ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਹਵਾਈ ਅੱਡਾ ਰੱਖਣਗੇ। ਇਸ ਤੋਂ ਇਲਾਵਾ ਉਹ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਦਾ ਵਰਚੁਅਲੀ ਉਦਘਾਟਨ ਵੀ ਕਰਨਗੇ। ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਖੇਤਰੀ ਹਵਾਈ ਸੰਪਰਕ ਨੂੰ ਮਜ਼ਬੂਤੀ ਮਿਲਣ, ਉਦਯੋਗ ਅਤੇ ਯਾਤਰੀਆਂ ਲਈ ਸਫ਼ਰ ਦਾ ਸਮਾਂ ਘਟਣ ਅਤੇ ਪੰਜਾਬ ਦੇ ਉਦਯੋਗਿਕ, ਨਿਰਯਾਤ ਅਤੇ ਨਿਵੇਸ਼ ਮਾਹੌਲ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਨਾਲ ਵਿਸ਼ੇਸ਼ ਕਰਕੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਨਿਰਮਾਣ ਕੇਂਦਰਾਂ ਵਿੱਚੋਂ ਇੱਕ, ਲੁਧਿਆਣਾ ਨੂੰ ਵੀ ਕਾਫ਼ੀ ਲਾਭ ਹੋਵੇਗਾ।

ਮਿਲੀ ਜਾਣਕਾਰੀ ਅਨੁਸਾਰ ਧਾਰਮਿਕ ਅਤੇ ਸਰਕਾਰੀ ਸਮਾਗਮਾਂ ਤੋਂ ਬਾਅਦ ਪ੍ਰਧਾਨ ਮੰਤਰੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ, ਜਿਸ ਵਿੱਚ ਪੰਜਾਬ ਦੀ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਸਥਿਤੀ ਬਾਰੇ ਫੀਡਬੈਕ ਮੰਗਿਆ ਜਾਵੇਗਾ। ਇਸ ਮੀਟਿੰਗ ‘ਚ ਚਰਚਾ ਦਾ ਕੇਂਦਰ ਪੰਜਾਬ ਵਿੱਚ ਕਾਨੂੰਨ ਵਿਵਸਥਾ, ਕਿਸਾਨਾਂ ਦੇ ਮੁੱਦਿਆਂ ਅਤੇ ਭਵਿੱਖ ਲਈ ਪਾਰਟੀ ਦੀ ਰਣਨੀਤੀ ‘ਤੇ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment