SCO ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਲਾਦੀਮੀਰ ਪੁਤਿਨ ਨੂੰ ਸੰਦੇਸ਼,’ਹੁਣ ਜੰਗ ਦਾ ਸਮਾਂ ਨਹੀਂ ਹੈ’

Rajneet Kaur
2 Min Read

ਨਿਊਜ਼ ਡੈਸਕ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸਮਰਕੰਦ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਮੁਲਾਕਾਤ ਕੀਤੀ।ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕਰੇਨ ਨਾਲ ਜੰਗ ਨੂੰ ਲੈ ਕੇ ਵੱਡਾ ਸੰਦੇਸ਼ ਦਿੱਤਾ ਹੈ। ਪੀਐਮ ਮੋਦੀ ਨੇ ਪੁਤਿਨ ਨੂੰ ਕਿਹਾ ਕਿ ਇਹ ਜੰਗ ਦਾ ਸਮਾਂ ਨਹੀਂ ਹੈ।

ਪੀਐਮ ਨੇ ਸ਼ੁੱਕਰਵਾਰ ਨੂੰ ਸਮਰਕੰਦ ਵਿੱਚ ਇੱਕ ਦੁਵੱਲੀ ਬੈਠਕ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਕਿਹਾ ਕਿ ਮੈਂ ਜਾਣਦਾ ਹਾਂ ਕਿ ਅੱਜ ਯੁੱਧ ਦਾ ਸਮਾਂ ਨਹੀਂ ਹੈ ਅਤੇ ਮੈਂ ਇਸ ਬਾਰੇ ਤੁਹਾਡੇ ਨਾਲ ਫੋਨ ‘ਤੇ ਗੱਲ ਕੀਤੀ ਹੈ। ਅੱਜ ਸਾਨੂੰ ਇਸ ਬਾਰੇ ਗੱਲ ਕਰਨ ਦਾ ਮੌਕਾ ਮਿਲੇਗਾ ਕਿ ਅਸੀਂ ਸ਼ਾਂਤੀ ਦੇ ਰਸਤੇ ‘ਤੇ ਕਿਵੇਂ ਅੱਗੇ ਵਧ ਸਕਦੇ ਹਾਂ। ਭਾਰਤ-ਰੂਸ ਕਈ ਦਹਾਕਿਆਂ ਤੋਂ ਇੱਕ ਦੂਜੇ ਦੇ ਨਾਲ ਹਨ।

ਦੁਵੱਲੀ ਮੁਲਾਕਾਤ ਦੌਰਾਨ ਰੂਸੀ ਰਾਸ਼ਟਰਪਤੀ ਪੁਤਿਨ ਨੇ ਪੀਐਮ ਮੋਦੀ ਨੂੰ ਕਿਹਾ ਕਿ ਮੈਂ ਯੂਕਰੇਨ ਵਿੱਚ ਸੰਘਰਸ਼ ‘ਤੇ ਤੁਹਾਡੀ ਸਥਿਤੀ ਅਤੇ ਤੁਹਾਡੀਆਂ ਚਿੰਤਾਵਾਂ ਤੋਂ ਵੀ ਜਾਣੂ ਹਾਂ। ਅਸੀਂ ਚਾਹੁੰਦੇ ਹਾਂ ਕਿ ਇਹ ਸਭ ਜਲਦੀ ਤੋਂ ਜਲਦੀ ਖਤਮ ਹੋਵੇ। ਅਸੀਂ ਤੁਹਾਨੂੰ ਉੱਥੇ ਕੀ ਹੋ ਰਿਹਾ ਹੈ ਇਸ ਬਾਰੇ ਸੂਚਿਤ ਕਰਾਂਗੇ। ਪੁਤਿਨ ਦਾ ਧੰਨਵਾਦ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਯੁੱਧ ਖੇਤਰ ਤੋਂ ਸਾਡੇ ਵਿਦਿਆਰਥੀਆਂ ਨੂੰ ਬਚਾਉਣ ਦੌਰਾਨ ਦਿੱਤੇ ਸਹਿਯੋਗ ਲਈ ਮੈਂ ਤੁਹਾਡਾ (ਪੁਤਿਨ) ਅਤੇ ਯੂਕਰੇਨ ਦੇ ਰਾਸ਼ਟਰਪਤੀ ਦਾ ਧੰਨਵਾਦ ਕਰਦਾ ਹਾਂ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment