ਸੂਬੇ ਦੇ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

TeamGlobalPunjab
1 Min Read

ਚੰਡੀਗੜ : ਸਰਕਾਰੀ ਸਕੂਲਾਂ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ  ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ।

ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ।

ਜਿਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅੱਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

- Advertisement -

Share this Article
Leave a comment