ਪ੍ਰਿੰਸ ਫਿਲਿਪ ਦਾ ਅੰਤਿਮ ਸੰਸਕਾਰ ਹੋਵੇਗਾ 17 ਅਪ੍ਰੈਲ ਨੂੰ

TeamGlobalPunjab
1 Min Read

ਲੰਡਨ :- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਦੇ ਪਤੀ ਤੇ ਡਕ ਆਫ ਏਡਿਨਬਰਾ ਪ੍ਰਿੰਸ ਫਿਲਿਪ ਦਾ ਅੰਤਿਮ ਸੰਸਕਾਰ 17 ਅਪ੍ਰੈਲ ਨੂੰ ਹੋਵੇਗਾ। ਬਕਿੰਘਮ ਪੈਲੇਸ ਦੇ ਬੁਲਾਰੇ ਨੇ ਬੀਤੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਤਿਮ ਸੰਸਕਾਰ ਵਿੰਡਸਰ ‘ਚ ਹੋਵੇਗਾ। ਇਸ ਦੌਰਾਨ ਥੋੜ੍ਹੀ ਦੇਰ ਲਈ ਮੌਨ ਵੀ ਰੱਖਿਆ ਜਾਵੇਗਾ।

ਦੱਸ ਦਈਏ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ ‘ਚ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੂੰ ਵੀ ਹਾਜ਼ਰ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਅੰਤਿਮ ਸੰਸਕਾਰ ਨੂੰ ਟੈਲੀਵਿਜ਼ਨ ‘ਤੇ ਲਾਈਵ ਦਿਖਾਇਆ ਜਾਵੇਗਾ। ਮੌਜੂਦਾ ਸਮੇਂ ਮਹਾਮਾਰੀ ਨੂੰ ਦੇਖਦੇ ਹੋਏ ਸਿਰਫ 30 ਲੋਕਾਂ ਨੂੰ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਦੀ ਇਜਾਜ਼ਤ ਹੈ। ਇਸ ਦੇ ਨਾਲ ਹੀ ਅੱਠ ਦਿਨਾਂ ਦਾ ਰਾਸ਼ਟਰੀ ਸੋਗ ਵੀ ਰਹੇਗਾ।

TAGGED: , ,
Share this Article
Leave a comment