ਕੈਨੇਡਾ ‘ਚ ਪਾਵਨ ਸਰੂਪਾਂ ਦੀ ਛਪਾਈ ਦਾ ਮਾਮਲਾ, ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਦੀ ਮਿਲੀਭੁਗਤ ਦਾ ਖਦਸ਼ਾ

TeamGlobalPunjab
1 Min Read

ਅੰਮ੍ਰਿਤਸਰ/ਸਰੀ: ਕੈਨੇਡਾ ਦੇ ਸਰੀ ਵਿਚ ਇਕ ਨਿੱਜੀ ਸੰਸਥਾ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਸਖ਼ਤ ਐਕਸ਼ਨ ਲਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪ੍ਰਿੰਟਿੰਗ ਪ੍ਰੈੱਸ ਖਿਲਾਫ਼ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਚੀਫ਼ ਸੈਕਟਰੀ ਦੀ ਪ੍ਰਧਾਨਗੀ ਹੇਠ ਇੱਕ ਸਬ ਕਮੇਟੀ ਬਣਾਈ ਸੀ। ਕਮੇਟੀ ਹੁਣ ਕੈਨੇਡਾ ਵਿੱਚ ਪ੍ਰਕਾਸ਼ਿਤ ਪਾਵਨ ਸਰੂਪਾਂ ਮਾਮਲੇ ਦੇ ਆਰੋਪੀਆਂ ਦੀ ਸ਼ਨਾਖ਼ਤ ਕਰ ਰਹੀ ਹੈ। ਇਸ ਤੋਂ ਇਲਾਵਾ ਕਮੇਟੀ ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਪਤਾ ਵੀ ਲਗਾਉਣ ਜਾ ਰਹੀ ਹੈ ਜਿਹੜੇ ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕਰਨ ਵਾਲਿਆਂ ਦੇ ਨੇੜੇ ਸਨ।

ਸੂਤਰਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਅਧਿਕਾਰੀਆਂ ਦੀ ਵੀ ਇਸ ਮਾਮਲੇ ‘ਚ ਸ਼ਮੂਲੀਅਤ ਹੋਣ ਦੇ ਖ਼ਦਸ਼ੇ ਹਨ, ਕਮੇਟੀ ਇਹ ਵੀ ਪੱਖ ਖੰਗਾਲੇਗੀ। ਇਸ ਤੋ ਇਲਾਵਾ ਕੈਨੇਡਾ ਦੇ ਇਸ ਨਿੱਜੀ ਪ੍ਰਿੰਟਿੰਗ ਪ੍ਰੈੱਸ ਨੇ ਕਿੰਨੇ ਸਰੂਪ ਛਾਪੇ ਹਨ ਇਸਦੀ ਜਾਂਚ ਵੀ ਹੋਵੇਗੀ।

Share this Article
Leave a comment