ਬਠਿੰਡਾ ਜੇਲ੍ਹ ‘ਚ ਕੈਦੀ ਬੈਠੇ ਭੁੱਖ ਹੜਤਾਲ ‘ਤੇ

Rajneet Kaur
2 Min Read

ਬਠਿੰਡਾ : ਬਠਿੰਡਾ ਜੇਲ੍ਹ ਦੀ ਹਾਈ ਸੁਰੱਖਿਆ ਜੇਲ੍ਹ ’ਚ ਬੰਦ ਕਰੀਬ 50 ਕੈਦੀ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਭੁੱਖ ਹੜਤਾਲ ’ਚ ਨਾਭਾ ਜੇਲ੍ਹ ਬ੍ਰੇਕ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕਈ ਕੈਦੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਿਕ ਹੜਤਾਲ ਚ ਸ਼ਾਮਲ ਕੈਦੀਆਂ ਨੇ ਬੀਤੇ ਤਿੰਨ ਦਿਨਾਂ ਤੋਂ ਕੁਝ ਵੀ ਨਹੀਂ ਖਾਂਦਾ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ।

ਦਸ ਦਈਏ ਕਿ ਨਾਭਾ ਜੇਲ੍ਹ ਬ੍ਰੇਕ ਮਾਮਲੇ ਦਾ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ੍ਹ ਪ੍ਰਬੰਧਨ ਤੋਂ ਉਨ੍ਹਾਂ ਦੀ ਬੈਰਕ ’ਚ ਟੀਵੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮੁਲਜ਼ਮ ਕੈਦੀ  ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੇ ਫੋਨ ‘ਚ ਦਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ, ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ।

ਦਸ ਦਈਏ ਕਿ  ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਆਪਣੇ ਖਰਚੇ ‘ਤੇ ਟੀਵੀ ਸੈੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਦੀ ਇਸ ਸਹੂਲਤ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment