ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਦੇਸ਼ ਅੰਦਰ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ । ਇਸ ਕਾਰਨ ਜੇਲ੍ਹਾਂ ਵਿੱਚ ਵੀ ਕੈਦੀਆਂ ਦੀ ਸਮਰੱਥਾ ਘਟਾਈ ਗਈ ਹੈ । ਇਸ ਦੇ ਚਲਦਿਆਂ ਅਜ ਪੰਜਾਬ ਸਰਕਾਰ ਨੇ ਚੰਗੇ ਵਿਵਹਾਰ ਵਾਲੇ ਕੈਦੀਆਂ ਲਈ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ ਹੈ। ਇਸ ਦੀ ਜਾਣਕਾਰੀ ਜੇੇਲ੍ਹ ਮੰੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋੋਂ ਦਿਤੀ ਗਈ ਹੈ ।
ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ। ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ । ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਕੈਦੀਆਂ ਦੀ ਸਮਾਜਿਕ ਵਿੱਥ ਦਾ ਖਿਆਲ ਰੱਖਣ ਲਈ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।
https://www.facebook.com/491914794666761/posts/809426392915598/
ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਰੰਧਾਵਾ ਨੇ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸਮਾਜਿਕ ਵਿੱਥ ਦਾ ਖਿਆਲ ਰੱਖਣ ਲਈ ਚੁਕੇ ਗਏ ਹਨ ।