ਮੋਹਾਲੀ: ਖਰੜ ਦੇ ਸਨੀ ਇਨਕਲੇਵ ਵਿਚ ਇਕ ਪ੍ਰਾਈਵੇਟ ਸਕੂਲ ਦੇ ਬਾਹਰ ਮਹਿਲਾ ਅਧਿਆਪਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ 7:30 ਵਜੇ ਦੇ ਲਗਭਗ ਅਧਿਆਪਕ ਸਰਬਜੀਤ ਕੌਰ ਦਾ ਨੋਲੇਜ ਸਕੂਲ ਦੇ ਬਾਹਰ ਕਿਸੇ ਅਣਪਛਾਤਿਆਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਤੁਰੰਤ ਬਾਅਦ ਜ਼ਖਮੀਂ ਅਧਿਆਪਕ ਨੂੰ ਮੈਕਸ ਹਸਪਤਾਲ ਭਰਤੀ ਕਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਡੇ ਪੱਤਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਰਬਜੀਤ ਕੌਰ ਤਲਾਕਸ਼ੁਦਾ ਸੀ ਤੇ ਉਸਦੇ ਪਤੀ ਵੱਲੋਂ ਹੀ ਉਸ ਨੂੰ ਗੋਲੀ ਮਾਰੀ ਗਈ ਹੈ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।