ਪ੍ਰਿਅੰਕਾ ਚੋਪੜਾ ਬਣੀ ਮਾਂ, ਪੋਸਟ ਸ਼ੇਅਰ ਕਰ ਫੈਨਜ਼ ਨੂੰ ਦਿੱਤੀ ਖੁਸ਼ਖਬਰੀ 

TeamGlobalPunjab
2 Min Read

ਨਵੀਂ ਦਿੱਲੀ- ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦੋਵੇਂ ਮਾਤਾ-ਪਿਤਾ ਬਣ ਗਏ ਹਨ। ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਬੱਚੇ ਦਾ ਜਨਮ ਸੇਰੋਗੇਸੀ ਰਾਹੀਂ ਹੋਇਆ ਹੈ। ਹਾਲਾਂਕਿ ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਉਨ੍ਹਾਂ ਨੂੰ ਬੇਟਾ ਹੋਇਆ ਹੈ ਜਾਂ ਬੇਟੀ।

ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਸ ਨੇ ਲਿਖਿਆ, ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ਸਰੋਗੇਸੀ ਰਾਹੀਂ ਬੱਚੇ ਦਾ ਸਵਾਗਤ ਕੀਤਾ ਹੈ। ਅਸੀਂ ਇਸ ਵਿਸ਼ੇਸ਼ ਸਮੇਂ ਦੌਰਾਨ ਤੁਹਾਡੇ ਤੋਂ ਸਤਿਕਾਰ ਨਾਲ ਗੋਪਨੀਯਤਾ ਲਈ ਅਪੀਲ ਕਰਦੇ ਹਾਂ ਕਿਉਂਕਿ ਅਸੀਂ ਆਪਣੇ ਪਰਿਵਾਰ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ। ਤੁਹਾਡਾ ਬਹੁਤ ਧੰਨਵਾਦ ਹੈ। ਇਸ ਪੋਸਟ ਨੂੰ ਨਿਕ ਜੋਨਸ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਸ ਖਾਸ ਮੌਕੇ ‘ਤੇ ਬਾਲੀਵੁੱਡ ਦੇ ਸਾਰੇ ਸੈਲੇਬਸ ਪ੍ਰਿਯੰਕਾ ਅਤੇ ਨਿਕ ਜੋਨਸ ਨੂੰ ਵਧਾਈ ਦੇ ਰਹੇ ਹਨ।

ਪ੍ਰਿਅੰਕਾ ਨੇ ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਪਤੀ ਨਿਕ ਜੋਨਸ ਨਾਲ ਪਰਿਵਾਰ ਵਧਾਉਣ ਦਾ ਸੰਕੇਤ ਦਿੱਤਾ ਸੀ। ਉਨ੍ਹਾਂ ਨੇ ਇਕ ਮੈਗਜ਼ੀਨ ਨਾਲ ਗੱਲਬਾਤ ‘ਚ ਕਿਹਾ ਸੀ ਕਿ ਭਵਿੱਖ ‘ਚ ਬੱਚਾ ਮੇਰੇ ਅਤੇ ਨਿਕ ਲਈ ਜ਼ਿੰਦਗੀ ਦਾ ਅਹਿਮ ਹਿੱਸਾ ਹੋਵੇਗਾ ਅਤੇ ਜਦੋਂ ਵੀ ਮੈਂ ਪਰਿਵਾਰ ਦੇ ਨਾਲ ਅੱਗੇ ਵਧਣ ਦੀ ਯੋਜਨਾ ਬਣਾਵਾਂਗੀ ਤਾਂ ਜ਼ਿੰਦਗੀ ‘ਚ ਥੋੜ੍ਹਾ ਹੌਲੀ-ਹੌਲੀ ਅੱਗੇ ਵਧਣਾ ਚਾਹਾਂਗੀ। ਹਾਲਾਂਕਿ, ਕਿਸੇ ਨੇ ਨਹੀਂ ਸੋਚਿਆ ਸੀ ਕਿ ਉਹ ਇੰਨੀ ਜਲਦੀ ਮਾਂ ਬਣ ਜਾਵੇਗੀ।

- Advertisement -

ਪ੍ਰਿਅੰਕਾ ਚੋਪੜਾ ਨੇ 1 ਦਸੰਬਰ 2018 ਨੂੰ ਜੋਧਪੁਰ ਦੇ ਉਮੈਦ ਪੈਲੇਸ ਵਿੱਚ ਨਿਕ ਜੋਨਸ ਨਾਲ ਹਿੰਦੂ ਅਤੇ ਫਿਰ ਈਸਾਈ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕੀਤਾ ਸੀ। ਦੋਵਾਂ ਨੇ ਵਿਆਹ ਤੋਂ ਪਹਿਲਾਂ ਕਾਫੀ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਸੀ। ਇਸ ਤੋਂ ਬਾਅਦ ਜੋੜੇ ਨੇ ਆਪਣੇ ਰਿਸ਼ਤੇ ਨੂੰ ਅੱਗੇ ਵਧਾਉਂਦੇ ਹੋਏ ਵਿਆਹ ਕਰਨ ਦਾ ਫੈਸਲਾ ਕੀਤਾ। ਵਿਆਹ ਤੋਂ ਬਾਅਦ ਪ੍ਰਿਯੰਕਾ ਚੋਪੜਾ ਜ਼ਿਆਦਾਤਰ ਸਮਾਂ ਅਮਰੀਕਾ ‘ਚ ਪਤੀ ਨਿਕ ਨਾਲ ਰਹਿੰਦੀ ਹੈ।

Share this Article
Leave a comment