ਕਿਸਾਨ ਪਰੇਡ ਦੌਰਾਨ ਟਰੈਕਟਰ ਪਲਟਣ ਕਾਰਨ ਮਾਰੇ ਗਏ ਕਿਸਾਨ ਦੀ ਅੰਤਿਮ ਅਰਦਾਸ ‘ਚ ਪਹੁੰਚੇ ਪ੍ਰਿਅੰਕਾ ਗਾਂਧੀ

TeamGlobalPunjab
1 Min Read

ਰਾਮਪੁਰ: 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਜਿਸ ਦੌਰਾਨ ਟਰੈਕਟਰ ਪਲਟਣ ਨਾਲ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਮ੍ਰਿਤਕ ਕਿਸਾਨ ਨਵਰੀਤ ਸਿੰਘ ਦੇ ਘਰ ਪਹੁੰਚੇ। ਇੱਥੇ ਪਹੁੰਚ ਕੇ ਪ੍ਰਿਅੰਕਾ ਗਾਂਧੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਨਵਰੀਤ ਸਿੰਘ ਉੱਤਰ ਪ੍ਰਦੇਸ਼ ਵਿੱਚ ਰਾਮਪੁਰ ਦੇ ਡਿਬਡਿਬਾ ਪਿੰਡ ਦੇ ਰਹਿਣ ਵਾਲੇ ਸਨ।

ਪ੍ਰਿਅੰਕਾ ਗਾਂਧੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਉਹਨਾਂ ਦੇ ਨਾਲ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਸਮਝ ਲੈਣਾ ਚਾਹੀਦਾ ਕਿ ਕਿਸਾਨਾਂ ਨੂੰ ਕੀ ਚਾਹੀਦਾ ਹੈ ਅਤੇ ਕੀ ਨਹੀਂ। ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਗਈ ਹੈ। ਹਜ਼ਾਰਾਂ ਦੀ ਗਿਣਤੀ ‘ਚ ਬਜ਼ੁਰਗ ਹਾਲੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

ਇਸ ਤੋਂ ਪਹਿਲਾਂ ਰਾਮਪੁਰ ਜਾਂਦੇ ਸਮੇਂ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿਚ ਵੀਰਵਾਰ ਸਵੇਰੇ ਪ੍ਰਿਅੰਕਾ ਗਾਂਧੀ ਵਾਡਰਾ ਦੇ ਕਾਫਲੇ ਦੀਆਂ ਤਿੰਨ-ਚਾਰ ਗੱਡੀਆਂ ਆਪਸ ਵਿਚ ਟਕਰਾ ਗਈਆਂ। ਹਾਲਾਂਕਿ ਰਾਹਤ ਦੀ ਗੱਲ ਰਹੀ ਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਿਯੰਕਾ ਗਾਂਧੀ ਦੇ ਨਾਲ ਕਾਂਗਰਸ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੈ ਕੁਮਾਰ ਵੀ ਸਨ।

- Advertisement -

Share this Article
Leave a comment