ਜਾਣੋਂ ਪਹਿਲੇ ਦਿਨ ਪੰਜਾਬ ‘ਚ ਕਿੰਨੀ ਹੋਈ ਕਣਕ ਦੀ ਖਰੀਦ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 2642 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਖ਼ਰੀਦ ਕੇਂਦਰਾਂ ਵਿਖੇ 2642 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ।

ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 652 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 442 ਟਨ ਅਤੇ ਪਨਸਪ ਵੱਲੋਂ 818 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 180 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

Share This Article
Leave a Comment