ਬਿਸ਼ਨੋਈ ਦੀ ਚੰਡੀਗੜ੍ਹ ਅਦਾਲਤ ’ਚ ਹੋਵੇਗੀ ਪੇਸ਼ੀ, ਸੋਨੂੰ ਸ਼ਾਹ ਕੇਸ ‘ਚ ਦੂਜੀ ਵਾਰ ਪ੍ਰੋਡਕਸ਼ਨ ਵਾਰੰਟ ਜਾਰੀ

Prabhjot Kaur
2 Min Read

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੇ ਚੰਡੀਗੜ੍ਹ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ ਇਹ ਵਾਰੰਟ 3 ਸਾਲ ਪੁਰਾਣੇ ਸੋਨੂੰ ਸ਼ਾਹ ਕਤਲ ਕੇਸ ਵਿੱਚ ਜਾਰੀ ਕੀਤਾ ਹੈ। ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਪਹਿਲਾਂ ਵੀ ਜਾਰੀ ਕੀਤੇ ਗਏ ਸਨ ਪਰ ਫਿਰ ਚੰਡੀਗੜ੍ਹ ਪੁਲਿਸ ਉਸ ਨੂੰ ਪੇਸ਼ ਨਹੀਂ ਕਰ ਸਕੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਇਸ ਕੇਸ ਵਿੱਚ ਲਾਰੈਂਸ ਦੇ ਵਕੀਲ ਤਰਮਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਮੁਹਾਲੀ ਪੁਲੀਸ ਦੀ ਹਿਰਾਸਤ ਵਿੱਚ ਹੈ।

ਮੁਕੱਦਮਾ ਮੁਲਜ਼ਮ ਨੂੰ ਪੇਸ਼ ਕਰਨ ਦਾ ਹੈ। ਮੁਲਜ਼ਮਾਂ ਵਿੱਚ ਲਾਰੈਂਸ ਦੇ ਨਾਲ ਅਭਿਸ਼ੇਕ ਉਰਫ ਬੰਟੀ ਵੀ ਸ਼ਾਮਲ ਹੈ। ਇਨ੍ਹਾਂ ਦੋਵਾਂ ਵਿੱਚੋਂ ਅਭਿਸ਼ੇਕ ਨੂੰ ਪਿਛਲੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਹੈ। ਲਾਰੈਂਸ ਨੂੰ ਪੇਸ਼ ਕੀਤਾ ਜਾਣਾ ਅਜੇ ਬਾਕੀ ਹੈ। ਪ੍ਰੋਡਕਸ਼ਨ ਵਾਰੰਟ ਹੋਣ ਦੇ ਬਾਵਜੂਦ ਲਾਰੈਂਸ ਨੂੰ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਅਦਾਲਤ ਨੇ ਲਾਰੈਂਸ ਲਈ ਦੁਬਾਰਾ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।

ਪੁਲੀਸ ਕੇਸ ਮੁਤਾਬਕ ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦਾ ਕਤਲ ਲਾਰੈਂਸ ਦੇ ਕਹਿਣ ’ਤੇ ਕੀਤਾ ਗਿਆ ਸੀ। ਉਹ ਕੇਬਲ ਦਾ ਕਾਰੋਬਾਰ ਕਰਦਾ ਸੀ ਅਤੇ ਸੈਕਟਰ-45 ਬੁੜੈਲ ਵਿੱਚ ਰਹਿੰਦਾ ਸੀ। 28 ਸਤੰਬਰ 2019 ਨੂੰ 4 ਨੌਜਵਾਨ ਬੁੜੈਲ ਸਥਿਤ ਉਸ ਦੇ ਦਫ਼ਤਰ ਵਿੱਚ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਸੋਨੂੰ ਸ਼ਾਹ ਮਾਰਿਆ ਗਿਆ। ਇਸ ਦੇ ਨਾਲ ਹੀ ਉਸ ਦੇ ਦੋ ਸਾਥੀ ਜੋਗਿੰਦਰ ਪਹਿਲਵਾਨ ਅਤੇ ਰੋਮੀ ਜ਼ਖਮੀ ਹੋ ਗਏ। ਹਮਲਾਵਰ ਸੋਨੂੰ ਸ਼ਾਹ ਦੇ ਦਫ਼ਤਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਪੁਲੀਸ ਨੇ ਪਿਛਲੇ ਸਾਲ ਨਵੰਬਰ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment