ਸੀਨੀਅਰ ਅਕਾਲੀ ਆਗੂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਰੱਖੀ ਵੱਡੀ ਮੰਗ!

TeamGlobalPunjab
2 Min Read

ਜਲੰਧਰ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਚੰਦੂਮਾਜਰਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ‘ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ’ ਦਾ ਨਾਂ ‘ਸ੍ਰੀ ਗੁਰੂ ਨਾਨਕ ਦੇਵ ਜੀ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਣ ਦੀ ਮੰਗ ਚੁੱਕੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪਹਿਲਾਂ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮਨਾ ਕੇ ਸ਼ਲਾਘਾਯੋਗ ਉਪਾਰਲੇ ਕਰ ਰਹੀ ਹੈ, ਉਥੇ ਹੀ ਜੇਕਰ ਅਜਿਹੇ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਇਸ ਹਵਾਈ ਅੱਡੇ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਪਰ ਰੱਖਣ ਦਾ ਐਲਾਨ ਕਰਨਗੇ ਤਾਂ ਸਮੁੱਚੇ ਸੰਸਾਰ ਭਰ ਦੀਆਂ ਨਾਨਕ ਨਾਮਲੇਵਾ ਸੰਗਤਾਂ ਲਈ ਖੁਸ਼ੀ ਦੀ ਘੜੀ ਹੋਵੇਗੀ।ਇਸ ਤੋਂ ਇਲਾਵਾ ਚੰਦੂਮਾਜਰਾ ਨੇ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਦੇਸ਼ ਅਤੇ ਪੰਜਾਬ ਅੰਦਰ ਲੱਗੇ ਟੋਲ-ਪਲਾਜ਼ਾ ‘ਤੇ ਵਾਹਨਾਂ ਤੋਂ ਲਈ ਜਾਣ ਵਾਲੀ ਫੀਸ ਨੂੰ ਲਗਭਗ ਇਕ ਹਫਤਾ ਭਾਵ 5 ਤੋਂ 13 ਨਵੰਬਰ ਤੱਕ ਮੁਆਫ ਕਰਨ ਦੀ ਮੰਗ ਵੀ ਕੀਤੀ ਹੈ।

Share this Article
Leave a comment