ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਹੋ ਸਕਦੇ ਹਨ ਰਿਹਾਅ,ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ

TeamGlobalPunjab
1 Min Read

ਨਵੀਂ ਦਿੱਲੀ : ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ 1993 ਵਿੱਚ ਦਿੱਲੀ ਧਮਾਕਿਆਂ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਪ੍ਰੋ. ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ।  ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਗ੍ਰਹਿ ਮੰਤਰੀ ਸਤਿਏਂਦਰ ਜੈਨ ਦਿੱਲੀ ਦੀ ਜੇਲ੍ਹ ਵਿੱਚ ਬੰਦ ਕਈ ਕੈਦੀਆਂ ਦੇ ਨਾਲ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਫੈਸਲਾ ਕਰਨਗੇ।

- Advertisement -

ਸਿਰਸਾ ਨੇ ਕਿਹਾ ਕਿ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ ‘ਚੋਂ ਇੱਕ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ 2019 ਨੂੰ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਸਿਰਸਾ ਨੇ ਕਿਹਾ ਕਿ ਅੱਜ ਸਜ਼ਾ ਸਮੀਖਿਆ ਕਮੇਟੀ ਦੀ ਮੀਟਿੰਗ ਹੈ ਜਿਸ ਵਿੱਚ ਰਿਹਾਈ ਲਈ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment