ਚੰਡੀਗੜ੍ਹ: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ।

