ਨਵੀਂ ਦਿੱਲੀ:: ਸੁਪਰੀਮ ਕੋਰਟ ਨੇ ਉਨ੍ਹਾਂ ਬੱਚਿਆਂ ਖਿਲਾਫ ਇਤਿਹਾਸਕ ਫੈਸਲਾ ਲਿਆ ਹੈ, ਜੋ ਆਪਣੇ ਮਾਤਾ-ਪਿਤਾ ਤੋਂ ਜਾਇਦਾਦ ਆਪਣੇ ਨਾਂ ਕਰਵਾਉਣ ਤੋਂ ਬਾਅਦ ਉਨ੍ਹਾਂ ਦਾ ਧਿਆਨ ਨਹੀਂ ਰਖਦੇ ਤੇ ਛੱਡ ਦਿੰਦੇ ਹਨ। ਹੁਣ ਜੇਕਰ ਬੱਚੇ ਆਪਣੀ ਜਾਇਦਾਦ ਜਾਂ ਤੋਹਫ਼ੇ ਲੈਣ ਤੋਂ ਬਾਅਦ ਮਾਪਿਆਂ ਨੂੰ ਠੁਕਰਾ ਦਿੰਦੇ ਹਨ ਤਾਂ ਉਨ੍ਹਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਅਜਿਹੇ ਬੱਚਿਆਂ ਨੂੰ ਜਾਇਦਾਦ ਅਤੇ ਤੋਹਫ਼ੇ ਦੋਵੇਂ ਵਾਪਿਸ ਕਰਨੇ ਪੈਣਗੇ।
ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਨੁਸਾਰ ਹੁਣ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦੀ ਦੇਖਭਾਲ ਕਰਨੀ ਪਵੇਗੀ। ਬੱਚੇ ਆਪਣੇ ਮਾਪਿਆਂ ਨੂੰ ਉਸੇ ਹਾਲਤ ਵਿੱਚ ਨਹੀਂ ਛੱਡ ਸਕਦੇ। ਜੇਕਰ ਉਹ ਅਜਿਹਾ ਕਰਨ ਵਿੱਚ ਸਫਲ ਨਹੀਂ ਹੁੰਦੇ , ਤਾਂ ਜੋ ਜਾਇਦਾਦ ਮਾਤਾ-ਪਿਤਾ ਨੇ ਦਿਤੀ ਹੈ ਉਹ ਵਾਪਿਸ ਲੈ ਸਕਦੇ ਹਨ। ਸੁਪਰੀਮ ਕੋਰਟ ਨੇ ਸੀਨੀਅਰ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਇਹ ਫੈਸਲਾ ਦਿੱਤਾ ਹੈ। ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਬੱਚੇ ਆਪਣੇ ਮਾਪੇ ਜਾਇਦਾਦ ਅਤੇ ਤੋਹਫ਼ੇ ਲੈਣ ਤੋਂ ਬਾਅਦ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ।
ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਬੱਚੇ ਆਪਣੇ ਮਾਤਾ-ਪਿਤਾ ਦੀ ਦੇਖਭਾਲ ਕਰਨ ‘ਚ ਅਸਫਲ ਰਹਿੰਦੇ ਹਨ ਤਾਂ ਮੇਨਟੇਨੈਂਸ ਐਂਡ ਵੈਲਫੇਅਰ ਆਫ ਸੀਨੀਅਰ ਸਿਟੀਜ਼ਨਜ਼ ਐਕਟ ਤਹਿਤ ਮਾਤਾ-ਪਿਤਾ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਗਈਆਂ ਜਾਇਦਾਦਾਂ ਅਤੇ ਤੋਹਫੇ ਰੱਦ ਕੀਤੇ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।