ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਮਾਲਕਾਨਾ ਹੱਕ, ਮੁਫ਼ਤ ਹੋਵੇਗੀ ਰਜਿਸਟਰੀ

TeamGlobalPunjab
1 Min Read

ਚੰਡੀਗੜ੍ਹ: ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੇਰਾ ਘਰ ਮੇਰੇ ਨਾਂਅ’ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ। ਇਸ ਸਕੀਮ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ‘ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕਾਨਾ ਹੱਕ ਮਿਲੇਗਾ।

ਉਨ੍ਹਾਂ ਦੱਸਿਆ ਕਿ ਡਰੋਨ ਰਾਹੀਂ ਬਕਾਇਦਾ ਲਾਲ ਡੋਰੇ ਵਾਲੀ ਜ਼ਮੀਨ ਦੀ ਨਿਸ਼ਾਨ ਦੇਹੀ ਕੀਤੀ ਜਾਵੇਗੀਅਤੇ ਉਸ ਤੋਂ ਬਾਅਦ ਨਕਸ਼ਾ ਪਿੰਡਾਂ ਅਤੇ ਸ਼ਹਿਰਾਂ ‘ਚ ਲਗਾਇਆ ਜਾਵੇਗਾ ਅਤੇ 15 ਦਿਨ ਦੇ ਅੰਦਰ ਅੰਦਰ ਇਤਰਾਜ਼ ਮੰਗੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ NRI ਭਰਾਵਾਂ ਦੀ ਜਾਇਦਾਦ ਲਈ ਸੁਰੱਖਿਆ ਲਈ ਕਾਨੂੰਨ ਲਿਆਂਦਾ ਜਾਵੇਗਾ।

Share This Article
Leave a Comment