ਹੁਣ 25 ਸਤੰਬਰ ਨੂੰ ਨਹੀਂ ਹੋਵੇਗਾ ਭਾਰਤ ਬੰਦ : ਗੁਰਨਾਮ ਸਿੰਘ ਚੜੂਨੀ

TeamGlobalPunjab
2 Min Read

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਨੂੰ ਤੇਜ਼ ਕਰਦਿਆਂ ਕਿਸਾਨਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ, ਪਰ ਹੁਣ ਇਸ ਤਰੀਕ ਨੂੰ ਬਦਲ ਦਿੱਤਾ ਗਿਆ ਹੈ। ਇਸ ਬਾਰੇ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਭਾਰਤ ਬੰਦ ਹੁਣ 25 ਸਤੰਬਰ ਨੂੰ ਨਹੀਂ ਬਲਕਿ 27 ਸਤੰਬਰ ਨੂੰ ਹੋਵੇਗਾ। ਇਸ ਦਾ ਰਸਮੀਂ ਐਲਾਨ ਸੰਯੁਕਤ ਮੋਰਚਾ ਵੱਲੋਂ ਜਲਦ ਹੀ ਕੀਤਾ ਜਾਵੇਗਾ।

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪਿਛਲੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹੋਏ ਹਨ ਪਰ ਅਜੇ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਇਸ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਕਾਰ ਕਈ ਦੌਰ ਦੀ ਗੱਲਬਾਤ ਵੀ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਜਿੱਥੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ‘ਤੇ ਅੜੇ ਹੋਏ ਹਨ, ਉੱਥੇ ਸਰਕਾਰ ਇਨ੍ਹਾਂ ਨੂੰ ਰੱਦ ਕਰਨ ਦੇ ਮੂਡ ‘ਚ ਬਿਲਕੁਲ ਵੀ ਨਹੀਂ ਹੈ। ਜਿਸ ਨਾਲ ਸਰਕਾਰ ਤੇ ਕਿਸਾਨਾਂ ਵਿਚਕਾਰ ਖਿੱਚੋਤਾਣ ਘੱਟ ਨਹੀਂ ਹੋ ਪਾ ਰਹੀ ਹੈ।

ਇਸ ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ, ਪਰ ਹੁਣ ਇਸਨੂੰ ਦੋ ਦਿਨ ਅੱਗੇ ਪਾ ਦਿੱਤਾ ਗਿਆ ਹੈ। ਬਕੌਲ ਚੜੂਨੀ ਭਾਰਤ ਬੰਦ ਹੁਣ 27 ਸਤੰਬਰ ਨੂੰ ਹੋਵੇਗਾ।

ਉਧਰ ਭਲਕੇ (5 ਸਿਤੰਬਰ, ਐਤਵਾਰ ਨੂੰ) ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਦੇਸ਼ ਦੇ ਅਨੇਕਾਂ ਸੂਬਿਆਂ ਤੋਂ ਵੱਡੀ ਗਿਣਤੀ ਕਿਸਾਨਾਂ ਦਾ ਮੁਜ਼ੱਫਰਨਗਰ ਪਹੁੰਚਣਾ ਜਾਰੀ ਹੈ।

ਖਰਾਬ ਮੌਸਮ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੇ ਮਹਾਪੰਚਾਇਤ ਲਈ ਤਿਆਰੀਆਂ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ।

Share This Article
Leave a Comment