ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਭਰ ‘ਚ ਅੱਜ ਧਰਨਿਆਂ ਦਾ ਦਿਨ, ਜਾਣੋ ਕਿੱਥੇ-ਕਿੱਥੇ ਹੋ ਰਹੇ ਹਨ ਪ੍ਰਦਰਸ਼ਨ

TeamGlobalPunjab
1 Min Read

ਚੰਡੀਗੜ੍ਹ : ਖੇਤੀ ਕਾਨੂੰਨ ਖ਼ਿਲਾਫ਼ ਦੇਸ਼ ਭਰ ਵਿੱਚ ਅੱਜ ਧਰਨਿਆਂ ਦਾ ਦਿਨ ਹੈ। ਕਿਸਾਨ ਜਥੇਬੰਦੀਆਂ ਵੱਲੋਂ ਹਰ ਜ਼ਿਲ੍ਹੇ ਦੇ ਡੀਸੀ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਥੇਬੰਦੀਆਂ ਦੇ ਮੁਖੀਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਤਾਂ ਇਨ੍ਹਾਂ ਦੇ ਸਮਰਥਨ ਵਿੱਚ ਸਿਆਸੀ ਪਾਰਟੀਆਂ ਵੀ ਸਾਹਮਣੇ ਆਈਆਂ ਹਨ।

ਪੰਜਾਬ ਕਾਂਗਰਸ ਵੱਲੋਂ ਸ਼ੰਭੂ ਬਾਰਡਰ ‘ਤੇ ਦੁਪਹਿਰ 3 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕਰਨਗੇ। ਉਨ੍ਹਾਂ ਦੇ ਨਾਲ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੇਗੀ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਧਰਨੇ ਦਾ ਹਿੱਸਾ ਨਹੀਂ ਬਣਨਗੇ।

ਦੂਜੇ ਪਾਸੇ ਅਕਾਲੀ ਦਲ ਵੱਲੋਂ ਵੀ ਅੰਮ੍ਰਿਤਸਰ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਅੰਮ੍ਰਿਤਸਰ ਗੋਲਡਨ ਗੇਟ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿਚ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਵੀ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਰਾਜਸਥਾਨ ਦੇ ਕਿਸਾਨਾਂ ਵੱਲੋਂ ਹਰਿਆਣਾ ਸਰਹੱਦ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਿਵਾੜੀ ਦੇ ਜੈਸਿੰਘਪੁਰਾ ਖੇੜਾ ਬਾਰਡਰ ਤੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਰੋਕ ਲਿਆ ਸੀ ਜਿਸ ਤੋਂ ਬਾਅਦ ਕਿਸਾਨ ਸਰਹੱਦ ਤੇ ਹੀ ਪੱਕਾ ਮੋਰਚਾ ਲਗਾ ਕੇ ਬੈਠ ਗਏ ਹਨ।

- Advertisement -

Share this Article
Leave a comment