ਨਵੀਂ ਦਿੱਲੀ : ਇੰਨੀ ਦਿਨ ਦੇਸ਼ ਭਰ ਅੰਦਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਂਵੀਂ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਇਸੇ ਸਿਲਸਿਲੇ ‘ਚ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸ਼ਹਿਰ ਦੀਆਂ ਗਲੀਆਂ ਵਿਚ ਜਿਹੜੇ ਹਿੰਸਾ ਫੈਲਾਅ ਰਹੇ ਹਨ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਟੁਕੜੇ -ਟੁਕੜੇ ਗਿਰੋਹ ਨੂੰ ਸਜ਼ਾ ਦਿੱਤੀ ਜਾਵੇ।
ਅਮਿਤ ਸ਼ਾਹ ਨੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਜੋ ਟੁਕੜੇ-ਟੁਕੜੇ ਗੈਂਗ ਹਿੰਸਾ ਫੈਲਾਅ ਰਹੇ ਹਨ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਲੰਬੇ ਹੱਥੀਂ ਲਿਆ।