ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਨੀ ਦਿਨੀਂ ਵਿਦੇਸ਼ ਦੌਰੇ ‘ਤੇ ਗਏ ਹੋਏ ਹਨ। ਪਰ ਇਸ ਦੌਰਾਨ ਉਨ੍ਹਾਂ ਨੂੰ ਪਰਾਏ ਦੇਸ਼ ਦੀ ਧਰਤੀ ‘ਤੇ ਕੁਝ ਸਿੱਖ ਵਿਅਕਤੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਿਕ ਇੰਗਲੈਂਡ ‘ਚ ਕੁੱਝ ਸਿੱਖ ਵਿਅਕਤੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਹ ਸਭ ਉਸ ਸਮੇਂ ਵਾਪਰਿਆਂ ਜਦੋਂ ਕੈਪਟਨ ਦਾ ਕਾਫਲਾ ਲੰਘ ਰਿਹਾ ਸੀ। ਵਿਰੋਧ ਕਰਨ ਵਾਲੇ ਸਿੱਖਾ ਨੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰੇਆਮ ਵੰਗਾਰਿਆ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ 28 ਨਵੰਬਰ ਨੂੰ ਵਾਪਸ ਵਤਨ ਪਰਤ ਰਹੇ ਹਨ।