ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਪਿਛਲੇ 24 ਘੰਟਿਆ ‘ਚ ਇਨ੍ਹਾਂ ਹਿੰਸਕ ਘਟਨਾਵਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ ਜਦੋਂ ਕਿ 11 ਦੇ ਕਰੀਬ ਜ਼ਖਮੀ ਦੱਸੇ ਜਾ ਰਹੇ ਹਨ।
Citizens Flash protest against #CAB and #All_India_NRC at India Gate pic.twitter.com/UxY4kySLZ9
— Farhan Ahmad (@Farhan_Ahmad586) December 12, 2019
ਦੱਸਣਯੋਗ ਇਹ ਹੈ ਕਿ ਆਸਾਮ ਵਿੱਚ ਵੀ ਹਾਲਾਤ ਗੰਭੀਰ ਹੁੰਦੇ ਦੇਖਦਿਆਂ 10 ਜਿਲ੍ਹਿਆਂ ਅੰਦਰ ਕਰਫਿਊ ਲਗਾ ਦਿੱਤਾ ਗਿਆ ਹੈ। ਇੱਥੇ ਹੀ ਬਸ ਨਹੀਂ ਕੁਝ ਲੋਕਾਂ ਵੱਲੋਂ ਕਰਫਿਊ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਹਾਲਾਤਾਂ ਦੀ ਨਾਜ਼ੁਕਤਾ ਨੂੰ ਦੇਖਦਿਆਂ ਤ੍ਰਿਪੁਰਾ ‘ਚ ਫੌਜ ਬੁਲਾਈ ਗਈ ਹੈ ਅਤੇ ਆਸਾਮ ਦੇ ਬੌਂਗਾਈਗਾਉ ਤੇ ਡਿਬਰੂਗੜ੍ਹ ‘ਚ ਫੌਜ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀ ਇਸ ਕਦਰ ਭੜਕੇ ਹੋਏ ਹਨ ਕਿ ਉਹ ਅੱਗਾਂ ਲਾ ਕੇ ਮੁਜ਼ਾਹਰੇ ਕਰ ਰਹੇ ਹਨ। ਇਸ ਤੋਂ ਇਲਾਵਾ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਇਸ ਦੀ ਪੁਸ਼ਟੀ ਕਾਂਗਰਸ ਵੱਲੋ ਟਵੀਟ ਰਾਹੀਂ ਕੀਤੀ ਗਈ ਹੈ।
Our brothers & sisters in Assam cannot read your 'reassuring' message Modiji, in case you've forgotten, their internet has been cut off. https://t.co/mWzR9uPgKh
— Congress (@INCIndia) December 12, 2019
ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਜਰੀਏ ਵੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
https://twitter.com/DilliDurAst/status/1204676978269392896
ਇੱਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਟਵੀਟਰ ਹੈਂਡਲ ਜਰੀਏ ਟਵੀਟ ਕਰਕੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਹੈ ਕਿ ਕਿਸੇ ਦੇ ਵੀ ਅਧਿਕਾਰਾਂ ਨੂੰ ਖੋਹਿਆ ਨਹੀਂ ਜਾਵੇਗਾ।
I want to assure my brothers and sisters of Assam that they have nothing to worry after the passing of #CAB.
I want to assure them- no one can take away your rights, unique identity and beautiful culture. It will continue to flourish and grow.
— Narendra Modi (@narendramodi) December 12, 2019