ਨਾਗਰਿਕਤਾ ਸੋਧ ਬਿੱਲ ਵਿਰੁੱਧ ਤ੍ਰਿਪੁਰਾ ‘ਚ ਪ੍ਰਦਰਸ਼ਨ, ਦੋ ਮੌਤਾਂ!

TeamGlobalPunjab
2 Min Read

ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਪਿਛਲੇ 24 ਘੰਟਿਆ ‘ਚ ਇਨ੍ਹਾਂ ਹਿੰਸਕ ਘਟਨਾਵਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ ਜਦੋਂ ਕਿ 11 ਦੇ ਕਰੀਬ ਜ਼ਖਮੀ ਦੱਸੇ ਜਾ ਰਹੇ ਹਨ।

- Advertisement -

ਦੱਸਣਯੋਗ ਇਹ ਹੈ ਕਿ ਆਸਾਮ ਵਿੱਚ ਵੀ ਹਾਲਾਤ ਗੰਭੀਰ ਹੁੰਦੇ ਦੇਖਦਿਆਂ 10 ਜਿਲ੍ਹਿਆਂ ਅੰਦਰ ਕਰਫਿਊ ਲਗਾ ਦਿੱਤਾ ਗਿਆ ਹੈ। ਇੱਥੇ ਹੀ ਬਸ ਨਹੀਂ ਕੁਝ ਲੋਕਾਂ ਵੱਲੋਂ ਕਰਫਿਊ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਹਾਲਾਤਾਂ ਦੀ ਨਾਜ਼ੁਕਤਾ ਨੂੰ ਦੇਖਦਿਆਂ ਤ੍ਰਿਪੁਰਾ ‘ਚ ਫੌਜ ਬੁਲਾਈ ਗਈ ਹੈ ਅਤੇ ਆਸਾਮ ਦੇ ਬੌਂਗਾਈਗਾਉ ਤੇ ਡਿਬਰੂਗੜ੍ਹ ‘ਚ ਫੌਜ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀ ਇਸ ਕਦਰ ਭੜਕੇ ਹੋਏ ਹਨ ਕਿ ਉਹ ਅੱਗਾਂ ਲਾ ਕੇ ਮੁਜ਼ਾਹਰੇ  ਕਰ ਰਹੇ ਹਨ। ਇਸ ਤੋਂ ਇਲਾਵਾ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਇਸ ਦੀ ਪੁਸ਼ਟੀ ਕਾਂਗਰਸ ਵੱਲੋ ਟਵੀਟ ਰਾਹੀਂ ਕੀਤੀ ਗਈ ਹੈ।

 

- Advertisement -

ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਜਰੀਏ ਵੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

https://twitter.com/DilliDurAst/status/1204676978269392896

ਇੱਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਟਵੀਟਰ ਹੈਂਡਲ ਜਰੀਏ ਟਵੀਟ ਕਰਕੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਹੈ ਕਿ ਕਿਸੇ ਦੇ ਵੀ ਅਧਿਕਾਰਾਂ ਨੂੰ ਖੋਹਿਆ ਨਹੀਂ ਜਾਵੇਗਾ।

Share this Article
Leave a comment