ਚੰਡੀਗੜ੍ਹ: ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਅੱਜ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਫਿਲਮ ਨੂੰ ਲੈ ਕੇ ਪੰਜਾਬ ਭਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੇ ਸਾਰੇ ਸਿਨੇਮਾਘਰਾਂ ਦੇ ਬਾਹਰ ਬਲ ਤਾਇਨਾਤ ਕਰ ਦਿੱਤੇ ਹਨ। ਪਰ ਪੰਜਾਬ ਵਿੱਚ ਇਸ ਫਿਲਮ ਦਾ ਪਹਿਲਾਂ ਸ਼ੋਅ ਕੈਂਸਲ ਹੋ ਗਿਆ ਹੈ।
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਪਹਿਲਾਂ ਸ਼ੋਅ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਕੈਂਸਲ ਹੋ ਗਿਆ ਹੈ। ਹਾਲਾਂਕਿ ਪੂਰੇ ਦਿਨ ਵਿੱਚ ਅਗਲੇ ਸ਼ੋਅ ਲੱਗ ਸਕਣਗੇ ਜਾਂ ਨਹੀਂ ਇਹ ਵਿਸ਼ਾ ਅਜੇ ਵਿਚਾਰ ਅਧੀਨ ਹੈ। ਇਸਦੇ ਨਾਲ ਹੀ ਕਈ ਜਗ੍ਹਾਂ ਉਤੇ ਫਿਲਮ ਲੱਗੀ ਹੀ ਨਹੀਂ। ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਫਿਲਮ ਐਮਰਜੈਂਸੀ ’ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ।ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਸਖਤ ਵਿਰੋਧ ਕਰੇਗੀ, ਦੱਸ ਦੇਈਏ ਕਿ ਫਿਲਮ ਐਮਰਜੈਂਸੀ ਅੱਜ 17 ਜਨਵਰੀ ਨੂੰ ਸਿਨੇਮਾ ਪ੍ਰੇਮੀ ਦਿਵਸ ਮੌਕੇ ਰਿਲੀਜ਼ ਹੋਈ ਹੈ ਅਤੇ ਇਸ ਮੌਕੇ ਫਿਲਮ ਦੀ ਟਿਕਟ 99 ਰੁਪਏ ਵਿੱਚ ਉਪਲਬਧ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।