ਚੰਡੀਗੜ੍ਹ ‘ਚ SYL ਮੁੱਦੇ ‘ਤੇ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ,ਪੁਲਿਸ ਨੇ ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿੱਚ SYL ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਕਾਲੀ ਦਲ ਦੇ ਵਰਕਰਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਸ ਦਈਏ ਕਿ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੁਪਰੀਮ ਕੋਰਟ ਵਿੱਚ SYL ਨਹਿਰ ਦੇ ਮਾਮਲੇ ਦਾ ਬਚਾਅ ਕਰਦੇ ਹੋਏ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ CM ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ। ਦਸ ਦਈਏ ਕਿ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਆਦਿ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ CM ਮਾਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ CM ਮਾਨ ਉਨ੍ਹਾਂ ਨੂੰ ਆ ਕੇ ਮਿਲਣ।  ਉਨ੍ਹਾਂ ਕਿਹਾ ਕਿ 3 ਦਿਨ ਪਹਿਲਾਂ ਉਨ੍ਹਾਂ ਦਾ ਨਾਂ ਲੈ ਕੇ ਬਹਿਸ ਲਈ ਚੁਣੋਤੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ  ਕਿਹਾ ਕਿ ਉਹ 10 ਅਕਤੂਬਰ ਨੂੰ ਆਉਣਗੇ, 1 ਨਵੰਬਰ ਦੀ ਬਜਾਏ CM ਮਾਨ 10 ਅਕਤੂਬਰ  ਨੂੰ ਉਨ੍ਹਾਂ ਨਾਲ ਬਹਿਸ ਕਰਨ। ਇਸ ਲਈ ਉਹ ਉਨ੍ਹਾਂ ਦੇ ਘਰ ਬਹਿਸ ਲਈ ਜਾ ਰਹੇ ਹਨ ਪਰ ਚੰਡੀਗੜ੍ਹ ਪੁਲਿਸ ਵੱਲੋਂ ਰੋਕਾਂ ਲਾ ਦਿੱਤੀਆਂ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment