PSGPC ਤੋਂ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਖੋਹੇ ਜਾਣ ‘ਤੇ ਭਾਰਤ ‘ਚ ਵਿਰੋਧ

TeamGlobalPunjab
1 Min Read

ਨਵੀਂ ਦਿੱਲੀ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਦੇਖ ਰੇਖ ਦਾ ਕੰਮ ਪਾਕਿਸਤਾਨ ਸਰਕਾਰ ਵੱਲੋਂ ਕਿਸੇ ਹੋਰ ਸੰਸਥਾ ਨੂੰ ਦਿੱਤੇ ਜਾਣ ਦਾ ਭਾਰਤ ਵਿੱਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਪਾਕਿਸਤਾਨ ਆਪਣਾ ਫੈਸਲਾ ਵਾਪਸ ਲਵੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੇ ਘੱਟ ਗਿਣਤੀ ਲੋਕਾਂ ਪ੍ਰਤੀ ਕੀਤੇ ਜਾਂਦੇ ਦਾਅਵਿਆਂ ਦੀ ਸੱਚਾਈ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ ਪੰਜਾਬ ‘ਚ ਵੀ ਪਾਕਿਸਤਾਨ ਸਰਕਾਰ ਦੇ ਫੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ। ਅਕਾਲ ਦਲ ਨੇ ਇਸ ਤੇ ਵਿਰੋਧ ਜ਼ਾਹਰ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਦੇਸ਼ ਨੇ ਘੱਟ ਗਿਣਤੀ ਲੋਕਾਂ ਦੇ ਧਾਰਮਿਕ ਅਸਥਾਨਾਂ ‘ਤੇ ਕਬਜ਼ਾ ਕਰਕੇ ਉਸ ਦਾ ਕੰਟ੍ਰੋਲ ਕਿਸੇ ਹੋਰ ਨੂੰ ਦੇ ਦਿੱਤਾ ਹੋਵੇ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿੱਲਾਂ ਨੂੰ ਸੱਟ ਵੱਜੀ ਹੈ ਕਿਉਂਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਦੇਖ ਰੇਖ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਪੂਰੀ ਮਰਿਆਦਾ ਨਾਲ ਕਰ ਰਹੀ ਸੀ। ਹੁਣ ਪ੍ਰੋਜੈਕਟ ਮੈਨੇਜਮੈਂਟ ਕਮੇਟੀ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਅਤੇ ਇਸ ਕਮੇਟੀ ਵਿੱਚ ਇੱਕ ਵੀ ਸਿੱਖ ਮੈਂਬਰ ਨਹੀਂ ਹੈ।

Share This Article
Leave a Comment