ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ‘ਚ ਰੋਸ ਮਾਰਚ, ਅੰਡਾਨੀ-ਅੰਬਾਨੀ ਦਾ ਪਿੱਟ ਸਿਆਪਾ

TeamGlobalPunjab
1 Min Read

ਅੰਮ੍ਰਿਤਸਰ : ਖੇਤੀ ਕਾਨੂੰਨ ਖਿਲਾਫ਼ ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢ ਰਹੇ ਹਨ। ਇਸੇ ਤਹਿਤ ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਅੱਜ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਐਡਵੋਕੇਟ ਲਖਬੀਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਲਾਏ ਅਤੇ ਅੰਡਾਨੀ-ਅੰਬਾਨੀ ਦਾ ਪਿੱਟ ਸਿਆਪਾ ਵੀ ਕੀਤਾ।

ਰੋਸ ਮਾਰਚ ਦੌਰਾਨ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਹੜੇ ਕਾਨੂੰਨ ਲਾਗੂ ਕੀਤੇ ਹਨ। ਇਹ ਕਿਸਾਨੀ ਨੂੰ ਬਰਬਾਦ ਕਰ ਦੇਣਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿਰਫ਼ ਕੁਝ ਕਾਰਪੋਰੇਟ ਘਰਾਣਿਆਂ ਦਾ ਢਿੱਡ ਭਰ ਰਹੇ ਹਨ। ਇਸ ਲਈ ਜਦੋਂ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਸਾਡਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਰੋਸ ਮਾਰਚ ‘ਚ ਔਰਤਾਂ, ਬੱਚਿਆਂ ਤੋਂ ਇਲਾਵਾ ਬਜ਼ੁਰਗਾ ਨੇ ਵੀ ਸ਼ਮੂਲੀਅਤ ਕੀਤੀ।

Share this Article
Leave a comment