ਬਰਨਾਲਾ/ਸੰਗਰੂਰ : ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨੇ ਖ਼ਤਮ ਨਹੀਂ ਹੋਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਏ ਗਏ ਸਾਰੇ ਧਰਨੇ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅਸੀਂ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਸਾਰੇ ਧਰਨੇ 15 ਦਸੰਬਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਸੀ। ਪਰ ਹੁਣ ਇਸ ਫ਼ੈਸਲੇ ‘ਚ ਮਜਬੂਰਨ ਬਦਲਾਅ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਵਹੀਕਲ ਫ਼ੀਸਾਂ ਦੁੱਗਣੀਆਂ ਕਰ ਦਿੱਤੀਆਂ ਹਨ। ਜਿਸ ਕਰਕੇ ਅਸੀਂ ਵਧਾਈਆਂ ਗਈਆਂ ਫ਼ੀਸਾਂ ਦੇ ਵਿਰੋਧ ‘ਚ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਚੱਲਦੇ ਧਰਨੇ ਖ਼ਤਮ ਨਹੀਂ ਕਰਾਂਗੇ।