ਚੰਡੀਗੜ੍ਹ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਸਿਆਸਤਦਾਨਾਂ ਵੱਲੋਂ ਲਗਾਤਾਰ ਆਪੋ ਆਪਣੀਆਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਕੇਸ਼ ਟਿਕੈਤ ਦੇ ਬਿਆਨ ਤੇ ਪ੍ਰਤੀਕਿਰਿਆ ਦਿੱਤੀ ਹੈ । ਚੰਦੂਮਾਜਰਾ ਦਾ ਕਹਿਣਾ ਹੈ ਕਿ ਹੁਣ ਜੇਕਰ ਕਿਸਾਨਾਂ ਤੇ ਸਰਕਾਰ ਦੇ ਵਿਚਕਾਰ ਕੋਈ ਮੀਟਿੰਗ ਹੁੰਦੀ ਹੈ ਤਾਂ ਉਹ ਗੱਲਬਾਤ ਸਿਰਫ਼ ਗੱਲਬਾਤ ਲਈ ਨਹੀਂ ਹੋਣੀ ਚਾਹੀਦੀ ਬਲਕਿ ਗੱਲਬਾਤ ਮਸਲੇ ਦੇ ਹੱਲ ਦੇ ਲਈ ਹੋਣੀ ਚਾਹੀਦੀ ਹੈ ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਬੋਲਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ । ਚੰਦੂਮਾਜਰਾ ਨੇ ਕਿਹਾ ਕਿ ਅੱਜ ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੇਸ਼ ਨੂੰ ਮਹਿੰਗਾਈ ਦੀ ਮਾਰ ਪੈ ਰਹੀ ਹੈ । ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਜਿਵੇਂ ਕਿਸਾਨੀ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਬਣਿਆ ਇਸੇ ਤਰ੍ਹਾਂ ਹੀ ਫੌਰੀ ਮਸਲਿਆਂ ਤੇ ਵੀ ਦੇਸ਼ ਵਿਆਪੀ ਅੰਦੋਲਨ ਸ਼ੁਰੂ ਹੋਣਗੇ ।