ਟਰੱਕ ਡਰਾਈਵਰਾਂ ਨੇ ਘੇਰੀ ਟਰੂਡੋ ਦੀ ਰਿਹਾਇਸ਼, ਪੀਐੱਮ ਨੂੰ ਪਰਿਵਾਰ ਸਣੇ ਸੁਰੱਖਿਅਤ ਥਾਂ ਭੇਜਿਆ ਗਿਆ

TeamGlobalPunjab
2 Min Read

ਓਟਾਵਾ: ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਹਜ਼ਾਰਾਂ ਟਰੱਕ ਡਰਾਈਵਰਾਂ ਵਲੋਂ ਕੋਰੋਨਾ ਵੈਕਸੀਨ ਲਾਜ਼ਮੀ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਥਾਨਕ ਖਬਰਾਂ ਮੁਤਾਬਕ ਡਰਾਈਵਰਾਂ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਰਿਹਾਇਸ਼ ਨੂੰ ਘੇਰ ਲਿਆ ਗਿਆ, ਜਿਸ ਤੋਂ ਬਾਅਦ ਟਰੂਡੋ ਸਣੇ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਹੋਰ ਸੁਰੱਖਿਅਤ ਥਾਂ ‘ਤੇ ਭੇਜ ਦਿੱਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਮਾਂਟਰੀਅਲ ਤੋਂ ਡੇਵਿਡ ਸੈਂਟੋਸ ਨੇ ਕਿਹਾ ਕਿ ਉਹ ਸੋਚਦਾ ਹੈ ਕਿ ਟੀਕਾਕਰਨ ਨੂੰ ਲਾਜ਼ਮੀ ਬਣਾਉਣਾ ਸਿਹਤ ਨਾਲ ਸਬੰਧਤ ਨਹੀਂ ਹੈ ਸਗੋਂ ਇਹ ਸਰਕਾਰ ਵਲੋਂ ਚੀਜ਼ਾਂ ਨੂੰ ਕੰਟਰੋਲ ਕਰਨ ਦੀ ਇੱਕ ਚਾਲ ਹੈ। ਪ੍ਰਦਰਸ਼ਨਕਾਰੀਆਂ ਵਲੋਂ ਸਾਰੀਆਂ ਕੋਵਿਡ-19 ਪਾਬੰਦੀਆਂ ਦੇ ਫੈ਼ਸਲੇ ਨੂੰ ਵਾਪਸ ਲੈਣ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।

Tax.

ਫਿਲਹਾਲ ਡਰਾਇਵਰਾਂ ਵੱਲੋਂ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕਿਸੇ ਦੀ ਗ੍ਰਿਫ਼ਤਾਰੀ ਵੀ ਨਹੀਂ ਕੀਤੀ ਗਈ ਹੈ, ਪਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਉੱਥੇ ਹੀ ਦੂਜੇ ਪਾਸੇ ਐਲਨ ਮਸਕ ਟਰੱਕ ਡਰਾਈਵਰਾਂ ਦੇ ਹੱਕ ‘ਚ ਬੋਲੇ ਹਨ। ਮਸਕ ਨੇ ਟਵੀਟ ਕੀਤਾ, ‘ਕੈਨੇਡੀਅਨ ਟਰੱਕ ਡਰਾਈਵਰਾਂ ਦਾ ਰਾਜ’ ਅਤੇ ਹੁਣ ਇਸ ਅੰਦੋਲਨ ਦੀ ਗੂੰਜ ਅਮਰੀਕਾ ਵਿਚ ਦੇਖਣ ਨੂੰ ਮਿਲ ਰਹੀ ਹੈ।

- Advertisement -

Share this Article
Leave a comment