ਕੈਨੇਡਾ ਵਿਖੇ ਵੱਖ-ਵੱਖ ਥਾਂਈ ਕਿਸਾਨਾਂ ਦੀ ਹਮਾਇਤ ‘ਚ ਜਾਰੀ ਰੋਸ ਰੈਲੀਆਂ

TeamGlobalPunjab
1 Min Read

ਬਰੈਂਪਟਨ: ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਕੈਨੇਡਾ ‘ਚ ਲਗਾਤਾਰ ਰੋਸ ਰੈਲੀਆਂ ਦਾ ਸਿਲਸਿਲਾ ਜਾਰੀ ਹੈ। ਬਰੈਂਪਟਨ ਵਿਖੇ ਕਿਸਾਨਾਂ ਦੇ ਹੱਕ ਵਿਚ ਵੱਡੀ ਰੈਲੀ ਕੱਢੀ ਗਈ ਜਦਕਿ ਮੌਂਟਰੀਅਲ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵੱਡਾ ਇਕੱਠ ਹੋਇਆ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਾਸਾਲ ਵਿਖੇ ਪੰਜਾਬੀਆਂ ਨੇ ਕਿਹਾ ਕਿ ਹਰੀ ਕ੍ਰਾਂਤੀ ਰਾਹੀਂ ਅਨਾਜ ਦੇ ਮਾਮਲੇ ਵਿਚ ਭਾਰਤ ਨੂੰ ਆਤਮ ਨਿਰਭਰ ਬਣਾਉਣ ਵਾਲੇ ਕਿਸਾਨਾਂ ਦੀ ਜ਼ਿੰਦਗੀ ਹਨੇਰੇ ਵੱਲ ਧੱਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਖਾਤਰ ਇਹ ਕਾਲੇ ਕਾਨੂੰਨ ਲਿਆਂਦੇ ਗਏ ਹਨ ਜੋ ਕਿਸਾਨੀ ਨੂੰ ਤਬਾਹ ਕਰ ਦੇਣਗੇ।

- Advertisement -

ਉਧਰ ਹੈਲੀਫ਼ੈਕਸ ਵਿਖੇ ਹੋਈ ਕਾਰ ਰੈਲੀ ‘ਚ ਸ਼ਾਮਲ ਪੰਜਾਬੀਆਂ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੇਤੀ ਕਾਨੂੰਨ ਕਿਸੇ ਵੀ ਪੱਖੋਂ ਕਿਸਾਨਾਂ ਵਾਸਤੇ ਲਾਹੇਵੰਦ ਨਹੀਂ। ਇਹ ਕਾਨੂੰਨ ਕਿਸਾਨਾਂ ਦੀ ਬਰਬਾਦੀ ਦੇ ਪੈਗਾਮ ਵਰਗੇ ਹਨ ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਆਵਾਜ਼ ਕੌਮਾਂਤਰੀ ਪੱਧਰ ‘ਤੇ ਉਠਾਈ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਕਿਸਾਨਾਂ ਉਪਰ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਦਾਗਣ ਦੀ ਕਾਰਵਾਈ ਦਰਸਾਉਂਦੀ ਹੈ ਕਿ ਬੀਜੇਪੀ ਕਿਸਾਨ ਵਿਰੋਧੀ ਪਾਰਟੀ ਹੈ।

Share this Article
Leave a comment