ਜਲੰਧਰ: ਚੰਡੀਗੜ੍ਹ ਯੂਨੀਵਰਸਿਟੀ ਦੇ ਐਮਐਮਐਸ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਕਿ ਮੰਗਲਵਾਰ ਨੂੰ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੁਲਿਸ ਮੁਤਾਬਕ ਵਿਦਿਆਰਥੀ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ। ਉਹ ਐਲਪੀਯੂ ਵਿੱਚ ਬੀ.ਡਿਜ਼ਾਈਨ ਦੇ ਪਹਿਲੇ ਸਾਲ ਵਿੱਚ ਪੜ੍ਹਾਈ ਕਰ ਰਿਹਾ ਸੀ।
ਯੂਨੀਵਰਸਿਟੀ ਨੇ ਇਸ ਮਾਮਲੇ ਦੀ ਸੂਚਨਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਫਗਵਾੜਾ ਦੇ ਡੀਐਸਪੀ ਨੇ ਦੱਸਿਆ ਕਿ ਪਹਿਲੀ ਨਜ਼ਰੇ ਸੁਸਾਈਡ ਨੋਟ ਤੋਂ ਜਾਪਦਾ ਹੈ ਕਿ ਵਿਦਿਆਰਥੀ ਕਿਸੇ ਨਿੱਜੀ ਸਮੱਸਿਆ ਤੋਂ ਪੀੜਤ ਸੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
A first-year student of B. Design at LPU has committed suicide on Tuesday afternoon.
DSP Phagwara stated that prima facie the student was having some personal issues, as has been suggested by the suicide note left by the deceased. #LPU #University #Suicide #Phagwara #Kapurthala pic.twitter.com/KW957uXl63
— Kapurthala Police (@PP_kapurthala) September 20, 2022
ਐਲਪੀਯੂ ਨੇ ਇੱਕ ਬਿਆਨ ਜਾਰੀ ਕਰਕੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਯੂਨੀਵਰਸਿਟੀ ਨੇ ਲਿਖਿਆ, “ਸ਼ੁਰੂਆਤੀ ਪੁਲਿਸ ਜਾਂਚ ਅਤੇ ਸੁਸਾਈਡ ਨੋਟ ਤੋਂ ਪਤਾ ਲੱਗਿਆ ਹੈ ਕਿ ਵਿਦਿਆਰਥੀ ਨਿੱਜੀ ਸਮੱਸਿਆਵਾਂ ਤੋਂ ਪੀੜਤ ਸੀ। ਯੂਨੀਵਰਸਿਟੀ ਅਗਲੇਰੀ ਜਾਂਚ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ। ਯੂਨੀਵਰਸਿਟੀ ਨੇ ਵਿਦਿਆਰਥੀ ਦੀ ਮੌਤ ‘ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।’
— Lovely Professional University – LPU (@lpuuniversity) September 20, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.