ਨਿਊਯਾਰਕ ਵਿਖੇ ਕਿਸਾਨਾਂ ਦੇ ਹੱਕ ‘ਚ ਡਟੇ ਪੰਜਾਬੀ, ਭਾਰਤੀ ਕੌਂਸਲੇਟ ਦੇ ਬਾਹਰ ਕੀਤਾ ਵੱਡਾ ਰੋਸ ਵਿਖਾਵਾ

TeamGlobalPunjab
3 Min Read

ਨਿਊਯਾਰਕ: ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਦੇ ਹੱਕ ਵਿੱਚ ਦੁਨੀਆਂ ਭਰ ‘ਚ ਰੋਸ ਵਿਖਾਵੇ ਸ਼ੁਰੂ ਹੋ ਚੁੱਕੇ ਹਨ। ਇਸੇ ਤਹਿਤ ਨਿਊਯਾਰਕ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਇਕ ਵੱਡਾ ਰੋਸ ਵਿਖਾਵਾ ਕਰਦਿਆਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦਾ ਸੱਦਾ ਦਿਤਾ ਗਿਆ।

ਰੋਸ ਮੁਜ਼ਾਹਰੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਪੋਰੇਟ ਘਰਾਣਿਆਂ ਦੇ ਕਹਿਣ ‘ਤੇ ਤਿੰਨ ਕਾਲੇ ਕਾਨੂੰਨ ਕਿਸਾਨਾਂ ਉਪਰ ਥੋਪ ਦਿਤੇ ਹਨ ਜਿਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਬੁਲਾਰਿਆਂ ਨੇ ਦਿੱਲੀ ਮੋਰਚੇ ਤੇ ਬੈਠੇ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦਾ ਐਲਾਨ ਵੀ ਕੀਤਾ।

ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰਤੀ ਕੌਂਸਲੇਟ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰੋਸ ਵਿਖਾਵੇ ਤੋਂ ਪਹਿਲਾਂ ਪਹਿਲਾਂ ਇਕ ਵੱਡੀ ਕਾਰ ਰੈਲੀ ਵੀ ਕੱਢੀ ਗਈ। ਇਥੇ ਦੱਸਣਾ ਬਣਦਾ ਹੈ ਕਿ ਅਮਰੀਕਾ ਅਤੇ ਕੈਨੇਡਾ ਤੋਂ ਇਲਾਵਾ ਆਸਟ੍ਰੇਲੀਆ, ਇੰਗਲੈਂਡ ਅਤੇ ਇਟਲੀ ਵਰਗੇ ਮੁਲਕਾਂ ਵਿਚ ਵੀ ਕਿਸਾਨ ਅੰਦੋਲਨ ਦੇ ਹੱਕ ਵਿਚ ਜਿਥੇ ਵਿਖਾਵੇ ਕੀਤੇ ਜਾ ਰਹੇ ਹਨ, ਉਥੇ ਹੀ ਸੋਸ਼ਲ ਮੀਡੀਆ ਰਾਹੀਂ ਸਮਰਥਨ ਵੀ ਦਿੱਤਾ ਜਾ ਰਿਹਾ ਹੈ।

- Advertisement -

Share this Article
Leave a comment