ਅਬੋਹਰ: ਅਬੋਹਰ ‘ਚ ਓਵਰਬ੍ਰਿਜ ਤੇ ਤੜਕੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। PRTC ਦੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋਂ ਹੇਠਾਂ ਡਿੱਗ ਗਈ, ਜਦਕਿ ਟਰੈਕਟਰ-ਟਰਾਲੀ ਦੇ 3 ਟੋਟੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ-ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁੱਲ ਦੀਆਂ ਲਾਈਟਾਂ ਵੀ ਬੰਦ ਹੋ ਗਈਆਂ। ਜਿਸ ਕਾਰਨ ਉਹ ਟਰੈਕਟਰ-ਟਰਾਲੀ ਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ।ਹਨੇਰਾ ਹੋਣ ਕਾਰਨ ਉਸ ਦੀ ਬੱਸ ਇਕ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।
ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ-ਟਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਦੇ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।