ਯਾਤਰੀਆਂ ਨਾਲ ਭਰੀ PRTC ਬੱਸ ਬੇਕਾਬੂ ਹੋ ਕੇ ਪਲਟੀ, 15 ਤੋਂ ਵੱਧ ਜ਼ਖਮੀ

Global Team
3 Min Read

ਪਟਿਆਲਾ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਪਿੰਡ ਫਰੀਦਪੁਰ ਵਿੱਚ ਅੱਜ ਸਵੇਰੇ ਇੱਕ ਪੀਆਰਟੀਸੀ ਬੱਸ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਇਸ ਹਾਦਸੇ ਵਿੱਚ 15 ਤੋਂ 20 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਬੱਸ ਵਿੱਚ ਸਮਰੱਥਾ ਤੋਂ ਵੱਧ ਯਾਤਰੀ ਸਵਾਰ ਸਨ। ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਵਾਲੇ ਦਰੱਖਤ ਨਾਲ ਟਕਰਾ ਗਈ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।

ਜਾਣਕਾਰੀ ਅਨੁਸਾਰ ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਕਮਾਣੀਆਂ ਟੁੱਟ ਗਈਆਂ ਤੇ ਬੱਸ ਬੇਕਾਬੂ ਹੋ ਕੇ ਸਾਹਮਣੇ ਦਰੱਖਤ ਦੇ ਵਿਚ ਜਾ ਵੱਜੀ ਅਤੇ ਦਰੱਖਤ ਵੀ ਟੁੱਟ ਗਿਆ। ਬੱਸ ਦੀਆਂ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਭਾਦਸੋਂ ਦੇ ਸਰਕਾਰੀ ਹਸਪਤਾਲ ਦੇ ਵਿਚ ਲਿਜਾਇਆ ਗਿਆ ਹੈ।

ਬੱਸ ਵਿੱਚ ਲਗਭਗ 140 ਯਾਤਰੀ ਸਨ। ਅਚਾਨਕ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਬੱਸ ਵਿੱਚ ਬੈਠੇ ਯਾਤਰੀ ਜ਼ਖਮੀ ਹੋ ਗਏ। ਕੰਡਕਟਰ ਨੇ ਕਿਹਾ ਕਿ ਉਹ ਟਿਕਟਾਂ ਜਾਰੀ ਕਰ ਰਿਹਾ ਸੀ ਕਿ ਅਚਾਨਕ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਬੱਸ ਦਾ ਅਗਲਾ ਅਤੇ ਪਿਛਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ ਮੌਕੇ ਤੇ ਬੱਸ ਦੇ ਪਹਿਲੇ ਡਰਾਈਵਰ ਮਨਿੰਦਰ ਸਿੰਘ  ਨੇ ਦੱਸਿਆ ਕਿ ਪਹਿਲਾਂ ਮੈਂ ਇਸ ਬੱਸ ਦਾ ਡਰਾਈਵਰ ਸੀ ਅਤੇ ਉਸ ਵਕਤ ਵੀ 135/140 ਦੇ ਕਰੀਬ ਸਵਾਰੀਆਂ ਹੁੰਦੀਆਂ ਸਨ ਅਸੀਂ ਕਈ ਵਾਰੀ ਵਿਭਾਗ ਨੂੰ ਲਿਖ ਕੇ ਭੇਜਿਆ ਪਰ ਉਹਨਾਂ ਦੇ ਕੰਨ ਤੇ ਜੂ ਨਹੀਂ ਸਰਕੀ, ਫਰੀਦਕੋਟ ਅਤੇ ਜੋ ਇਹ ਹਾਦਸਾ ਵਾਪਰਿਆ ਹੈ। ਵਿਭਾਗ ਹੀ ਜਿੰਮੇਵਾਰ ਹੈ ਕਿਉਂਕਿ ਬੱਸ ਓਵਰਲੋਡ ਸੀ ਇਸ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਵੱਖ ਵੱਖ ਦਫਤਰਾਂ ਨੂੰ ਜਾਣ ਵਾਲੇ ਮੁਲਾਜ਼ਮ ਸਨ, ਅਤੇ ਕਿੰਨੇ ਪਿੰਡਾਂ ਇਹ ਪਿੰਡ ਮੱਲੇਵਾਲ ਤੋਂ ਚੱਲ ਕੇ ਪਟਿਆਲਾ ਜਾਂਦੀ ਹੈ ਅਤੇ ਇਸ ਦੇ ਰਸਤੇ ਵਿੱਚ ਕਾਫੀ ਸਟੋਪ ਆਉਂਦੇ ਹਨ। ਇਸ ਵਿੱਚ ਬੱਸ ਦਾ ਡਰਾਈਵਰ ਅਤੇ ਮੈਂ ਖੁਦ ਕੰਡਕਟਰ ਫੱਟੜ ਹੋਇਆ ਹਾਂ ਅਤੇ ਹੋਰ ਵੀ ਸਵਾਰੀਆਂ ਫੱਟੜ ਹੋਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment