ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕਾਮਿਆਂ ਨੇ ਖਤਮ ਕੀਤੀ ਹੜਤਾਲ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 9 ਦਿਨ ਤੋਂ ਕੀਤੀ ਜਾ ਰਹੀ ਹੜਤਾਲ ਖਤਮ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਕੁੱਝ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਹੜਤਾਲ ਖਤਮ ਕਰਨ ਲਈ ਰਾਜ਼ੀ ਕਰ ਲਿਆ ਗਿਆ ਸੀ। ਅੱਜ ਸਰਕਾਰੀ ਬੱਸਾਂ ਦਾ ਚੱਕਾ ਸੜਕਾਂ ‘ਤੇ ਚੱਲ ਪਿਆ ਹੈ, ਜਿਸ ਕਰਕੇ ਯਾਤਰੀਆਂ ਨੇ ਵੀ ਸੁੱਖ ਦਾ ਲਿਆ ਸਾਹ ਲਿਆ ਹੈ।

ਹੜਤਾਲੀ ਕਾਮਿਆਂ ਦੇ ਆਗੂਆਂ ਨੂੰ ਚੰਡੀਗੜ੍ਹ ਟਰਾਂਸਪੋਰਟ ਮੰਤਰੀ ਰਾਜ ਵੜਿੰਗ ਵਲੋਂ ਗਲਬਾਤ ਲਈ ਬੁਲਾਇਆ ਗਿਆ ਸੀ। ਇਸ ਗੱਲਬਾਤ ’ਚ ਮੰਤਰੀ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਮਾਮਲੇ ਦਾ ਛੇਤੀ ਹਲ ਕਰਨ ਤੋਂ ਇਲਾਵਾ ਨਵੀਆਂ 842 ਬਸਾਂ ਪਾਉਣ ਤੇ ਬਾਕੀ ਰਹਿੰਦੇ ਕੱਚੇ ਸਟਾਫ਼ ਦੀਆਂ ਤਨਖ਼ਾਹਾਂ ’ਚ ਵਾਧੇ ਦੀ ਮੰਗ ਲਾਗੂ ਕਰਨ ਦਾ ਵੀ ਭਰੋਸਾ ਦਿਤਾ।

ਦੱਸਣਯੋਗ ਹੈ ਕਿ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਰੀਬ 8 ਹਜ਼ਾਰ ਮੁਲਾਜ਼ਮ ਪੱਕੇ ਰੁਜ਼ਗਾਰ ਦੀ ਮੰਗ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ 9 ਦਿਨ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵਾਅਦਾ-ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ, ਜਿਸ ਕਰਕੇ ਕਰੀਬ 4 ਹਜ਼ਾਰ ਸਰਕਾਰੀ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਿਹਾ।

Share this Article
Leave a comment