ਘਰੋੋਂ ਨਿੱਕਲਣ ਤੋਂ ਪਹਿਲਾ ਜ਼ਰੂਰ ਪੜ੍ਹ ਲਿਓ ਇਹ ਖਬਰ, ਨਹੀਂ ਚੱਲਣਗੀਆਂ ਬੱਸਾਂ

Prabhjot Kaur
2 Min Read

ਚੰਡੀਗੜ੍ਹ: ਸੂਬੇ ਭਰ ਵਿੱਚ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਨਹੀਂ ਸਰਕਾਰੀ ਬੱਸਾਂ ਚੱਲਣਗੀਆਂ। ਪੰਜਾਬ ਭਰ ਦੇ ਕੱਚੇ ਬੱਸ ਮੁਲਾਜ਼ਮਾਂ ਨੇ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਲੁਧਿਆਣਾ ਵਿੱਚ ਪਨ ਬਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੱਢੀ ਗਈ ਹੈ। ਉਨ੍ਹਾਂ ਵੱਡਾ ਐਲਾਨ ਕੀਤਾ ਗਿਆ ਕਿ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਨਾਲ ਹੀ ਉਨ੍ਹਾਂ ਕਿਹਾ ਹੈ ਕਿ 13 ਮਾਰਚ ਨੂੰ ਵਿਧਾਨ ਸਭਾ ਦਾ ਘਰਾਓ ਕੀਤਾ ਜਾਵੇਗਾ।

ਇਸ ਮੌਕੇ ਤੇ ਬੋਲਦੇ ਹੋਏ ਪਨਬਸ ਅਤੇ ਪੀਆਰਟੀਸੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰੀ ਹੈ ਤੇ ਉਹਨਾਂ ਨਾਲ ਕੀਤੇ ਵਾਅਦਿਆਂ ਨੂੰ ਤੋੜ-ਮਰੋੜ ਕੇ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਉਸ ਦਾ ਵਿਰੋਧ ਕਰਨ ਲਈ ਅੱਜ ਗੇਟ ਰੈਲੀ ਕੀਤੀ ਗਈ ਹੈ। ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਭਰ ਵਿੱਚ ਬੱਸਾਂ ਨਹੀਂ ਚੱਲਣਗੀਆਂ । ਉਹਨਾਂ ਨੇ ਕਿਹਾ ਕਿ 13 ਮਾਰਚ ਨੂੰ ਇਸ ਕਰਕੇ ਪੰਜਾਬ ਭਰ ਦੇ ਕੱਚੇ ਬਸ ਮੁਲਾਜ਼ਮ ਵਿਧਾਨ ਸਭਾ ਦਾ ਘਿਰਾਓ ਕਰਨਗੇ । ਪੂਰੇ ਪੰਜਾਬ ‘ਚ 13 ਮਾਰਚ ਨੂੰ ਸੜਕਾਂ ਉੱਪਰ ਕੋਈ ਵੀ ਸਰਕਾਰੀ ਬੱਸ ਨਹੀਂ ਚੱਲੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment