ਚੰਡੀਗੜ੍ਹ: ਪੰਜਾਬ ਰੋਡਵੇਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਮੱਦੇਨਜ਼ਰ ਭਲਕੇ ਸੂਬੇ ਦੇ ਸਾਰੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਬੱਸ ਸਟੈਂਡ 2 ਘੰਟੇ ਲਈ ਬੰਦ ਰਹੇਗਾ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਵੱਲੋਂ 6, 7 ਅਤੇ 8 ਅਪਰੈਲ ਨੂੰ ਹੜਤਾਲ ਵੀ ਕੀਤੀ ਜਾਵੇਗੀ।
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਲੰਮੇ ਸਮੇਂ ਤੋਂ ਗੱਲਬਾਤ ਕਰ ਰਹੇ ਹਾਂ। ਪਰ ਅੱਜ ਤੱਕ ਸਾਡੀ ਇੱਕ ਵੀ ਮੰਗ ਸਰਕਾਰ ਨੇ ਨਹੀਂ ਮੰਨੀ। ਸਰਕਾਰ ਨਾਲ ਗੱਲਬਾਤ ਸ਼ੁਰੂ ਹੋਏ 3 ਸਾਲ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਛੋਟੇ-ਮੋਟੇ ਪ੍ਰਦਰਸ਼ਨ ਵੀ ਕੀਤੇ, ਪਰ ਕੁਝ ਨਹੀਂ ਹੋਇਆ। ਅਸੀਂ ਪਹਿਲਾਂ ਸੋਚਿਆ ਕਿ ਸਾਡੀ ਹੜਤਾਲ ਕਾਰਨ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਰ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਜਿਸ ਕਾਰਨ ਸਾਨੂੰ ਇਹ ਐਲਾਨ ਕਰਨਾ ਪਿਆ। ਪੰਜਾਬ ਸਰਕਾਰ ਤੋਂ 10 ਹਜ਼ਾਰ ਨਵੀਆਂ ਬੱਸਾਂ ਖਰੀਦਣ ਦੀ ਮੰਗ ਕੀਤੀ ਗਈ ਹੈ।
ਹਰ ਵਾਰ ਮੀਟਿੰਗ ’ਚ ਇਸ ਤਰ੍ਹਾਂ ਹੀ ਹੁੰਦਾ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਵੱਧ ਰਿਹਾ ਹੈ, ਜਿਸ ਕਾਰਨ ਜੱਥੇਬੰਦੀ ਵੱਲੋਂ ਵਾਰ-ਵਾਰ ਸੰਘਰਸ਼ ਉਲੀਕੇ ਜਾਂਦੇ ਹਨ ਤੇ ਭਰੋਸਾ ਮਿਲਣ ਤੇ ਸੰਘਰਸ਼ ਨੂੰ ਅੱਗੇ ਪਾਇਆ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਜੱਥੇਬੰਦੀ ਨੂੰ ਤਿੱਖਾ ਸੰਘਰਸ਼ ਕਰਨਾ ਪਵੇਗਾ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾ ਪੰਜਾਬ ਨੂੰ ਬਚਾਉਣ ਦੀ ਗੱਲ ਕਹੀ ਸੀ ਤੇ ਬਦਲਾਅ ਲਿਆਉਣ ਦੀ ਗੱਲ ਕਹੀ ਸੀ। ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਸਗੋਂ ਸਰਕਾਰੀ ਵਿਭਾਗ ਦਾ ਨਿੱਜੀਕਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਰੋਡਵੇਜ਼ ਤੇ ਪੀਆਰਟੀਸੀ ’ਚ ਬੱਸਾਂ ਪਾਉਣ ਦੀ ਜਗ੍ਹਾ ਕਿਲੋਮੀਟਰ ਸਕੀਮ ਤਹਿਤ ਬੱਸਾ ਪਾ ਕੇ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਤੇ ਨਿੱਜੀ ਕੰਪਨੀਆਂ ਨੂੰ ਫਾਇਦਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਕਿਲੋਮੀਟਰ ਸਕੀਮ ਵਾਲੀ ਬੱਸ 5 ਸਾਲਾਂ ’ਚ ਕਰੀਬ ਇਕ ਕਰੋੜ ਰੁਪਏ ਲੈ ਜਾਂਦੀ ਹੈ, ਇਸ ਨਾਲ ਮਹਿਕਮੇ ਨੂੰ ਵੱਡਾ ਨੁਕਸਾਨ ਹੁੰਦਾ ਹੈ ਜੋ ਪਿਛਲੀਆਂ ਸਰਕਾਰਾਂ ਸਮੇਂ ਕਿਲੋਮੀਟਰ ਸਕੀਮ ਤਹਿਤ ਭਵਿੱਖ ’ਚ ਬੱਸਾਂ ਨਾ ਪਾਉਣ ਵਰਗੇ ਫੈਸਲੇ ਹੋਏ ਹਨ। ਯੂਨੀਅਨ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਜਥੇਬੰਦੀ ਦੀਆਂ ਸਮੁੱਚੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ 3 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਮੁਲਾਜ਼ਮਾਂ, ਬੇਰੁਜ਼ਗਾਰ, ਕਿਸਾਨ ਤੇ ਪੰਜਾਬ ਮਾਰੂ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਜੇਕਰ ਸਰਕਾਰ ਨੇ ਫੇਰ ਵੀ ਹੱਲ ਨਾ ਕੱਢਿਆ ਤਾਂ 7-8-9 ਅਪ੍ਰੈਲ ਨੂੰ ਪੂਰੇ ਪੰਜਾਬ ਅੰਦਰ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੇ ਧਰਨੇ-ਪ੍ਰਦਰਸ਼ਨ ਕਰਨ ਲਈ ਮੁਹਾਲੀ ਬੱਸ ਸਟੈਂਡ ਵਿਖੇ ਪੰਜਾਬ ਦੀ ਸਮੂਹ ਭਰਾਤਰੀ ਜਥੇਬੰਦੀਆਂ ਸਮੇਤ ਪ੍ਰੋਗਰਾਮ ਕੀਤੇ ਜਾਣਗੇ, ਜਿਸ ਦੀ ਜਿੰਮੇਦਾਰ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਦੀ ਅਫ਼ਸਰਸ਼ਾਹੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।