PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਟਾਪ 3 ‘ਤੇ ਮੁੜ ਕੁੜੀਆਂ ਨੇ ਮਾਰੀ ਬਾਜ਼ੀ

Prabhjot Kaur
2 Min Read

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਵਲੋਂ ਐਲਾਨ ਦਿੱਤਾ ਗਿਆ। ਇਸ ਵਿਚ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਵਿਦਿਆਰਥੀ ਆਪਣਾ ਨਤੀਜਾ ਸਰਕਾਰੀ ਵੈੱਬਸਾਈਟ pseb.ac.in ‘ਤੇ ਆਨਲਾਈਨ ਦੇਖ ਸਕਦੇ ਹਨ। ਪੰਜਾਬ ਬੋਰਡ ਦੀ 10ਵੀਂ ਦੀ ਅੰਕ ਸ਼ੀਟ ਡਾਊਨਲੋਡ ਕਰਨ ਲਈ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ, ਨਾਮ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੀ ਵਰਤੋਂ ਕਰਨੀ ਪਵੇਗੀ। ਇਸ ਸਾਲ ਪੰਜਾਬ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ ਲਗਭਗ 3 ਲੱਖ ਵਿਦਿਆਰਥੀ ਬੈਠੇ ਸਨ।

ਬੋਰਡ ਦੇ ਬੁਲਾਰੇ ਮੁਤਾਬਕ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ। ਇਸ ਪ੍ਰੀਖਿਆ ਵਿੱਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿੱਚੋਂ 2 ਲੱਖ 74 ਹਜ਼ਾਰ 400 ਪਾਸ ਹੋਏ। 6171 ਦੀ ਕੰਪਾਰਟਮੈਂਟ ਆਈ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇੱਥੇ 99.19 ਫੀਸਦੀ ਵਿਦਿਆਰਥੀ ਪਾਸ ਹੋਏ।

- Advertisement -

ਸਾਲ 2022 ਵਿੱਚ, 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ 5 ਜੁਲਾਈ ਨੂੰ ਦੁਪਹਿਰ 12:15 ਵਜੇ ਘੋਸ਼ਿਤ ਕੀਤਾ ਗਿਆ ਸੀ। ਸਾਲ 2022 ਵਿੱਚ, ਕੁੱਲ 3,11,545 ਵਿਦਿਆਰਥੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ਵਿੱਚੋਂ 126 ਫੇਲ੍ਹ ਹੋਏ ਅਤੇ 3,08,627 ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿੱਚ ਪਾਸ ਹੋਏ। ਪਿਛਲੇ ਸਾਲ ਲੜਕੀਆਂ ਨੇ 99.34% ਦੀ ਪਾਸ ਪ੍ਰਤੀਸ਼ਤਤਾ ਨਾਲ ਲੜਕਿਆਂ ਨੂੰ ਪਛਾੜ ਦਿੱਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment