ਚੰਡੀਗੜ੍ਹ: ਪੰਜਾਬ ਸਕੂਲ ਪ੍ਰੀਖਿਆ ਬੋਰਡ ਨੇ PSEB 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਲੁਧਿਆਣਾ ਦੀ ਅਦਿਤੀ ਨੇ 650 ਵਿੱਚੋਂ 650 ਅੰਕ ਪ੍ਰਾਪਤ ਕਰਕੇ 100 ਫੀਸਦੀ ਅੰਕ ਲੈ ਕੇ ਟੌਪ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ ਨੇ 645 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਦੋਵਾਂ ਨੇ 99.23 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਵਾਰ ਨਤੀਜਿਆਂ ਵਿੱਚ ਲੜਕੀਆਂ ਪਹਿਲੇ ਸਥਾਨ ’ਤੇ ਰਹੀਆਂ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ,ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ… ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ..
ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ… pic.twitter.com/ykcoXzCwFe
— Bhagwant Mann (@BhagwantMann) April 18, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।