PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਟਾਪ-3 ‘ਚ ਮਾਰੀ ਬਾਜ਼ੀ

Global Team
2 Min Read

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 16 ਮਈ, ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ। ਇਸ ਵਿੱਚ 95% ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਨੇ ਸਫਲਤਾ ਹਾਸਿਲ ਕੀਤੀ। ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਦਿਆਂ 96.85% ਪਾਸ ਪ੍ਰਤੀਸ਼ਤਤਾ ਨਾਲ ਬਾਜ਼ੀ ਮਾਰੀ, ਜਦਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 94.50% ਰਹੀ। ਪੇਂਡੂ ਖੇਤਰਾਂ ਵਿੱਚ 96.09% ਅਤੇ ਸ਼ਹਿਰੀ ਖੇਤਰਾਂ ਵਿੱਚ 94.71% ਪਾਸ ਪ੍ਰਤੀਸ਼ਤਤਾ ਦਰਜ ਕੀਤੀ ਗਈ, ਜੋ ਪੇਂਡੂ ਵਿਦਿਆਰਥੀਆਂ ਦੀ ਉੱਤਮ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ।

ਫਰੀਦਕੋਟ ਦੀ ਅਕਸ਼ਨੂਰ ਕੌਰ ਨੇ 650/650 ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ, ਸ਼੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ 650/650 ਅੰਕਾਂ ਨਾਲ ਦੂਜਾ ਸਥਾਨ, ਅਤੇ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਵੀ 650/650 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਤਿੰਨੋਂ ਵਿਦਿਆਰਥਣਾਂ ਦੇ ਅੰਕ ਸਮਾਨ ਹਨ, ਪਰ ਉਮਰ ਦੇ ਅਧਾਰ ‘ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਨਿਰਧਾਰਤ ਕੀਤਾ ਗਿਆ।

ਬੋਰਡ ਦੇ ਅਨੁਸਾਰ ਨਤੀਜੇ ਦੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ ਹੋਮ ਪੇਜ ਖੁੱਲ੍ਹੇਗਾ, ਜਿੱਥੇ ਨਤੀਜਾ ਵਾਲਾ ਕਾਲਮ ਦਿਖਾਈ ਦੇਵੇਗਾ। ਤੁਹਾਨੂੰ ਉੱਥੇ ਆਪਣੀ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਨਤੀਜਾ ਸਾਹਮਣੇ ਆਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment