ਪੰਜਾਬ ਸਕੂਲ ਬੋਰਡ ਨੇ ਵੈਬਸਾਈਟ ‘ਤੇ ਅਪਲੋਡ ਕੀਤਾ 12ਵੀਂ ਜਮਾਤ ਦਾ ਰਿਜਲਟ, ਇੰਝ ਕਰੋ ਚੈੱਕ

TeamGlobalPunjab
2 Min Read

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਸੀ ਜਿਸ ਦੇ ਤਹਿਤ ਅੱਜ 10 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ‘ਤੇ ਸਾਰੇ ਵਿਦਿਆਰਥੀਆਂ ਦਾ ਰਿਜਲਟ ਅਪਲੋਡ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ਸਕੂਲ ਬੋਰਡ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਸੀ। ਇਸ ਸਾਲ 292663 ਵਿਦਿਆਰਥੀਆਂ ਨੇ ਪ੍ਰੀਖਿਆ ਫਾਰਮ ਭਰੇ ਸਨ। ਇਨ੍ਹਾਂ ਵਿੱਚੋਂ 282349 ਪਾਸ ਹੋਏ ਹਨ। ਰਾਜ ਦਾ ਨਤੀਜਾ 96.48% ਰਿਹਾ ਹੈ। ਕਾਮਰਸ ਸਟਰੀਮ ਵਿੱਚ 94.87% ਵਿਦਿਆਰਥੀ, ਆਰਟਸ ਵਿੱਚ 97.1%, ਵਿਗਿਆਨ ਵਿੱਚ 94% ਅਤੇ ਵੋਕੇਸ਼ਨਲ ਵਿੱਚ 98.51% ਪਾਸ ਹੋਏ ਹਨ। ਹਾਲਾਂਕਿ, ਕੋਰੋਨਾ ਸੰਕਰਮਣ ਦੇ ਕਾਰਨ ਲਿਖਤੀ ਪ੍ਰੀਖਿਆ ਦੀ ਕਮੀ ਦੇ ਕਾਰਨ, ਇਸ ਵਾਰ 10 ਵੀਂ ਦੇ 30%, 11 ਵੀਂ ਦੇ 30% ਅਤੇ 12 ਵੀਂ ਪ੍ਰੀ ਬੋਰਡ ਦੇ 20% ਨੂੰ ਜੋੜ ਕੇ ਨਤੀਜੇ ਐਲਾਨ ਕੀਤੇ ਗਏ ਹਨ।

ਕੰਟਰੋਲਰ ਪ੍ਰੀਖਿਆਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਪ੍ਰੀਖਿਆ ਮਾਰਚ 2021 ਦੇ ਐਲਾਨੇ ਆਪਣੇ ਨਤੀਜੇ ਤੋਂ ਜੇਕਰ ਕੋਈ ਪ੍ਰੀਖਿਆਰਥੀ ਅਸੰਤੁਸ਼ਟ ਹੈ ਤਾਂ ਉਹ ਸਾਰੇ ਵਿਸ਼ਿਆਂ ਦੀ ਲਿਖਤੀ ਅਤੇ ਪ੍ਰਯੋਗੀ ਮੁੜ ਪ੍ਰੀਖਿਆ ਦੇਣ ਲਈ ਸਵੈ-ਘੋਸ਼ਣਾ ਪੱਤਰ ਦੀ ਕਾਪੀ ਜੋ ਕਿ ਸੰਬੰਧਤ ਜਾਂ ਉਸ ਦੇ ਮਾਪਿਆਂ ਵੱਲੋਂ ਪ੍ਰੀਖਿਆ ਦੇ ਵੇਰਵੇ ਦਰਜ ਕਰਕੇ ਨਤੀਜਾ ਐਲਾਨੇ ਜਾਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਆਪਣੇ ਸਕੂਲ ਦੀ ਲਾਗ ਇੰਨ ਆਈ.ਡੀ. ਰਾਹੀਂ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਭੇਜਣ।

ਇਨ੍ਹਾਂ ਅਸੰਤੁਸ਼ਟ ਪ੍ਰੀਖਿਆਰਥੀਆਂ ਤੋਂ ਇਲਾਵਾ ਆਪਣੀ ਕਾਰਗੁਜ਼ਾਰੀ ਸੁਧਾਰਨ, ਵਾਧੂ ਵਿਸ਼ੇ ਜਾਂ ਓਪਨ ਸਕੂਲ ਪ੍ਰਣਾਲੀ ਅਧੀਨ ਤਿੰਨ ਜਾਂ ਤਿੰਨ ਤੋਂ ਵੱਧ ਵਿਸ਼ਿਆਂ ਦੀ ਰੀ-ਅਪੀਅਰ ਲਈ ਫ਼ਾਰਮ ਭਰਨ ਵਾਲੇ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਹਾਲਾਤ ਸੁਖਾਵੇਂ ਹੋਣ ਤੇ ਪਹਿਲਾਂ ਪ੍ਰਾਪਤ ਹੋਈ ਫ਼ੀਸ ਦੇ ਅਧਾਰ ਤੇ ਆਉਣ ਵਾਲੇ ਸਮੇਂ ਦੌਰਾਨ ਕਰਵਾਈ ਜਾਵੇਗੀ।

Share This Article
Leave a Comment