ਕੋਰੋਨਾ ਦੇ ਮਾਮਲੇ ਆਉਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਸੀਲ

TeamGlobalPunjab
1 Min Read

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲਰ ਜਨਕ ਰਾਜ ਮਹਿਰੋਕ ਅਤੇ ਉਨ੍ਹਾਂ ਦੇ ਬੇਟੇ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਜਿਸ ਦੀ ਪੁਸ਼ਟੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ  ਕੀਤੀ ਹੈ।

ਅਧਿਕਾਰੀ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਸਕੂਲ ਬੋਰਡ ਵਿੱਚ ਸੰਯੁਕਤ ਸਕੱਤਰ ਅਤੇ ਕੰਟਰੋਲਰ ਦੀ ਦੂਜੀ ਅਤੇ ਤੀਜੀ ਮੰਜ਼ਲ ’ਤੇ ਸਥਿਤ ਦੋਵੇਂ ਬਰਾਂਚਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਅੱਜ ਪੂਰੇ ਸਿੱਖਿਆ ਕੰਪਲੈਕਸ ਨੂੰ ਸੈਨੇਟਾਈਜ਼ ਕੀਤਾ ਗਿਆ। ਦੋਵੇਂ ਬਰਾਂਚਾਂ ਦੇ ਬਾਹਰ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਦੇ ਸਿੱਧੇ ਸੰਪਰਕ ਵਿੱਚ ਆਉਣ ਵਾਲੇ ਮੁਲਾਜ਼ਮਾਂ ਅਤੇ ਹੋਰ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਵੀ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਸਕਣ।

Share this Article
Leave a comment