12ਵੀਂ ਦੇ ਪੇਪਰ ਦੇਣ ਵਾਲੇ ਵਿਦਿਆਰਥੀ ਖਿੱਚ ਲੈਣ ਤਿਆਰੀ, ਜਲਦ ਆ ਰਹੇ ਨੇ ਨਤੀਜੇ

Prabhjot Kaur
2 Min Read

ਚੰਡੀਗੜ੍ਹ : 12ਵੀਂ ਦੇ ਨਤੀਜਿਆਂ ਦੀ ਉਡੀਕ ਵਿਚ ਬੈਠੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਖਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੱਖ-ਵੱਖ ਸਟ੍ਰੀਮਾਂ ਵਿਚ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਭਲਕੇ ਐਲਾਨੇ ਜਾਣ ਦੀ ਸੰਭਾਵਨਾ ਹੈ। ਬੋਰਡ ਦੇ ਨਤੀਜਾ ਜਾਰੀ ਕਰਨ ਦੀ ਮਿਤੀ ਦਾ ਭਾਵੇਂ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਹੋਇਆ ਹੈ ਪਰ ਸੂਤਰਾਂ ਅਨੁਸਾਰ PSEB 30 ਅਪ੍ਰੈਲ 2024 ਤੱਕ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ।

ਅਜਿਹੀ ਸਥਿਤੀ ਵਿਚ ਜਿਹੜੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ-ਮਾਰਚ 2024 ਵਿਚ ਕਰਵਾਈ ਗਈ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸਨ, ਉਹ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਸੰਪੂਰਨ ਮਾਰਕਸ਼ੀਟ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

ਉਥੇ ਹੀ ਦੂਜੇ ਪਾਸੇ ਸੀਬੀਐਸਈ ਵੀ ਜਲਦ ਹੀ ਆਪਣੇ ਨਤੀਜੇ ਜਾਰੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸੰਭਵ ਹੈ ਕਿ ਸੀਬੀਐਸਈ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਪਿਛਲੇ ਸਾਲ ਵਾਂਗ ਹੀ 12 ਮਈ ਨੂੰ ਕਰ ਸਕਦਾ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ਰਾਹੀਂ ਆਪਣੇ ਨਤੀਜੇ ਦੇਖ ਸਕਦੇ ਹਨ। CBSE ਬੋਰਡ ਨਤੀਜਾ 2024 ਦੇਖਣ ਲਈ, ਵਿਦਿਆਰਥੀਆਂ ਨੂੰ ਰੋਲ ਨੰਬਰ ਅਤੇ ਸਕੂਲ ਨੰਬਰ ਦੀ ਵਰਤੋਂ ਕਰਨੀ ਪਵੇਗੀ। ਹਾਲਾਂਕਿ, ਸੀਬੀਐਸਈ ਬੋਰਡ ਨੇ ਅਜੇ ਤੱਕ ਇਸ ਸਾਲ ਦੇ ਨਤੀਜਿਆਂ ਦੀਆਂ ਤਰੀਕਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment