PSEB ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

Prabhjot Kaur
2 Min Read

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਦੀ  ਅੱਜ ਸਵੇਰੇ 10ਵੀਂ ਦਾ ਰਿਜ਼ਲਟ ਐਲਾਨ ਕੀਤਾ ਜਾਵੇਗਾ। ਵਿਦਿਆਰਥਾੀ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਕੇ ਨਤੀਜੇ ਦੇਖ ਸਕਦੇ ਹਨ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ।

PSEB ਦੀ 10ਵੀਂ ਕਲਾਸ ਦੀ ਪ੍ਰੀਖਿਆ ਵਿੱਚ ਇਸ ਵਾਰ 3 ਲੱਖ ਵਿਦਿਆਰਥੀ ਅਪੀਅਰ ਹੋਏ ਹਨ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦੇ ਵਿਚਾਲੇ ਕਰਵਾਈ ਗਈ ਸੀ। ਪ੍ਰੀਖਿਆ ਸੂਬੇ ਭਰ ਵਿੱਚ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਚ ਰੱਖੀ ਗਈ ਸੀ।

ਅੱਜ PSEB ਸੂਬੇ ਦੇ ਟਾਪਰਾਂ ਅਤੇ ਜ਼ਿਲ੍ਹਿਆਂ ਦੀ ਪਾਸ ਫੀਸਦ, ਮੈਰਿਟ ਅਤੇ ਵਿਸ਼ੇ ਅਨੁਸਾਰ ਪਾਸ ਫੀਸਦ ਜਾਰੀ ਕਰੇਗਾ।  ਨਤੀਜਾ ਐਲਾਨ ਹੋਣ ਤੋਂ ਬਾਅਦ ਲਗਭਗ ਇੱਕ ਹਫ਼ਤੇ ਦੇ ਅੰਦਰ ਡੀਐਮਸੀ ਡਿਜੀਲੌਕਰ ‘ਤੇ ਉਪਲਬਧ ਕਰਾਇਆ ਜਾਵੇਗਾ।

PSEB 10th Result 2024  ਕਿਵੇਂ ਦੇਖੀਏ?

- Advertisement -

PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲਬਧ PSEB 10th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 10th Result 2024 ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment