ਚੰਡੀਗੜ੍ਹ : 10ਵੀਂ ਜਮਾਤ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦਾ ਇੰਤਜ਼ਾਰ ਅੱਜ ਖਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਦੁਪਹਿਰ 12:30 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਤੀਜਾ ਘੋਸ਼ਿਤ ਕਰਨਗੇ। ਇਸ ਤੋਂ ਬਾਅਦ ਇਸ ਨੂੰ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਜਾਵੇਗਾ।
ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ 10ਵੀਂ ਦੀ ਪ੍ਰੀਖਿਆ ਵਿੱਚ 2.84 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। 10ਵੀਂ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਹੋਈਆਂ ਸਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਉਦੋਂ ਤੋਂ ਹੀ ਆਪਣੇ ਨਤੀਜੇ ਦਾ ਇੰਤਜ਼ਾਰ ਹੈ ਅਤੇ ਅੱਜ ਉਹ ਇੰਤਜ਼ਾਰ ਖ਼ਤਮ ਹੋ ਜਾਵੇਗਾ। ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਹੈ। ਵਿਦਿਆਰਥੀ ਆਪਣਾ ਰੋਲ ਨੰਬਰ ਭਰ ਕੇ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ।
ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਵੈੱਬਸਾਈਟ ‘ਤੇ ਪ੍ਰਬੰਧ ਕੀਤੇ ਗਏ ਹਨ, ਜਿੱਥੇ ਉਹ ਆਪਣਾ ਰੋਲ ਨੰਬਰ ਅਤੇ ਨਾਂ ਦਰਜ ਕਰਕੇ ਨਤੀਜਾ ਚੈੱਕ ਕਰ ਸਕਦੇ ਹਨ। ਜੇਕਰ ਕਿਸੇ ਵੀ ਵਿਦਿਆਰਥੀ ਨੂੰ ਨਤੀਜਾ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਵਿਦਿਆਰਥੀ ਸਿੱਧਾ 9549161161 ‘ਤੇ ਕਾਲ ਕਰਕੇ ਆਪਣਾ ਨਤੀਜਾ ਜਾਂ ਉਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਲੈ ਸਕਦੇ ਹਨ।
ਇੰਝ ਕਰੋ ਨਤੀਜਾ ਚੈੱਕ –
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਈਟ ‘ਤੇ ਜਾਓ। ਉੱਥੇ ਹੋਮ ਪੇਜ ‘ਤੇ ਨਤੀਜੇ (ਰਿਜ਼ਲਟ) ਲਈ ਲਿੰਕ ਦਿੱਤਾ ਗਿਆ ਹੈ। ਉਸ ਨੂੰ ਖੋਲ੍ਹਣ ਤੋਂ ਬਾਅਦ ਉੱਥੇ 10ਵੀਂ ਜਮਾਤ ਦੇ ਨਤੀਜੇ ਦੀ ਚੋਣ ਕਰਨੀ ਹੈ। ਉਸ ‘ਤੇ ਕਲਿੱਕ ਕਰਨ ਤੋਂ ਬਾਅਦ ਰੋਲ ਨੰਬਰ ਅਤੇ ਨਾਂ ਦਰਜ ਕਰੋ। ਇਸ ਤੋਂ ਬਾਅਦ ਤੁਹਾਡਾ ਨਤੀਜਾ ਖੁੱਲ੍ਹ ਜਾਵੇਗਾ। ਉਸ ਨੂੰ ਤੁਸੀਂ ਜਾਂ ਤਾਂ ਸੇਵ ਕਰ ਸਕਦੇ ਹੋ ਜਾਂ ਡਾਊਨਲੋਡ ਕਰਕੇ ਪ੍ਰਿੰਟ ਕੱਢ ਸਕਦੇ ਹੋ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

