Big News: ਪੰਜਾਬ ‘ਚ ਗਹਿਰਾਇਆ ਬਿਜਲੀ ਸੰਕਟ, PSPCL ਨੇ ਲੋਕਾਂ ਨੂੰ ਕੀਤੀ ਅਪੀਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ’ਚ ਬਿਜਲੀ ਸੰਕਟ ਗਹਿਰਾ ਰਿਹਾ ਹੈ ਜਿਸ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ AC ਬੰਦ ਕਰ ਦੇਣ।

PCPCL ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਵਿਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਇਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਕਾਰਨ ਬਿਜਲੀ ਦੀ ਮੰਗ 14,500 ਮੈਗਾਵਾਟ ਤੋਂ ਵੱਧ ਦੀ ਬਿਜਲੀ ਦੀ ਮੰਗ ਹੈ।

ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰ  ਨਾ ਚਲਾਏ ਜਾਣ।

- Advertisement -

Share this Article
Leave a comment